Saturday, April 19, 2025

Majha

ਥਾਣਾ ਦਸੂਹਾ ਦਾ ਐਸ.ਐਚ.ਓ. ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

August 29, 2023 08:24 PM
SehajTimes
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
 
ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।
 
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ