Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Malwa

ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦਾ ਮਾਮਲਾ

August 30, 2023 02:48 PM
SehajTimes
ਪਟਿਆਲਾ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਚੋਖਾ ਨੁਕਸਾਨ ਹੋਇਆ ਹੈ।
ਸ. ਜੌੜਾਮਾਜਰਾ ਨੇ ਦੱਸਿਆ ਕਿ ਹੜ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ, ਸਨੌਰ, ਸਮਾਣਾ ਅਤੇ ਸ਼ੁਤਰਾਣਾ ਦੇ ਵਿੱਚ ਕਾਫ਼ੀ ਜਿਆਦਾ ਨੁਕਸਾਨ ਕੀਤਾ ਹੈ ਜਿਸ ਕਰਕੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਤੇ ਮੁੱਖ ਸੜਕਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨੁਕਸਾਨੇ ਜਾਣ ਕਰਕੇ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਨ੍ਹਾਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।
ਇਸ 'ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਤੌਰ 'ਤੇ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਵੀ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਆਦਿ ਬਾਰੇ ਅਨੁਮਾਨ ਪ੍ਰਾਪਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਮੁਰੰਮਤ ਤੇ ਖ਼ਤਮ ਹੋਈਆਂ ਸੜਕਾਂ ਦੁਬਾਰਾ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਬਹੁਤ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਆਪਣੇ ਸਰੋਤਾਂ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ ਉਥੇ ਹੀ ਕੇਂਦਰ ਸਰਕਾਰ ਤੋਂ ਵੀ ਵੱਧ ਤੋਂ ਵੱਧ ਮਦਦ ਲੈ ਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ।
ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦਾ ਖੁਦ ਖਿਆਲ ਰੱਖ ਰਹੇ ਹਨ। ਇਸ ਮੌਕੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ।
*******

 

Have something to say? Post your comment

 

More in Malwa

ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਲਈ ਸਹਾਇਤਾ ਕੇਂਦਰ ਬਣਿਆਂ ਰਾਹਤ

ਇੰਜ: ਜਗਜੀਤ ਸਿੰਘ ਨੇ ਸੰਭਾਲਿਆ ਮੈਂਬਰ ਪਾਵਰ ਦਾ ਆਹੁਦਾ 

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ 

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਫ ਸਫਾਈ ਦੇ ਪਦਾਰਥ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ 9 ਜੁਲਾਈ ਤੋਂ ਸ਼ੁਰੂ

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

ਮੁਲਾਜਮਾਂ ਨੂੰ ਰੈਗੂਲਰ ਸਕੇਲ ਲਈ ਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਕੇ ਤਨਖ਼ਾਹ ਦਾ ਨੋਟੀਫਿਕੇਸ਼ਨ ਜਾਰੀ ਕਰੇ :ਸਾਬਰ ਅਲੀ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ : ਸ਼ੌਕਤ ਅਹਿਮਦ ਪਰੇ