ਪਟਿਆਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ (ਪਟਿਆਲਾ) ਵਿਖੇ ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਚੱਲ ਰਿਹਾ ਹੈ। ਇਸ ਜ਼ੋਨਲ ਟੂਰਨਾਮੈਂਟ ਵਿੱਚ ਅੱਜ ਵਾਲੀਬਾਲ ਅਤੇ ਯੋਗਾ ਦੇ ਮੁਕਾਬਲੇ ਕਰਵਾਏ ਗਏ। ਵਾਲੀਬਾਲ ਅੰਡਰ-14 (ਮੁੰਡੇ) ਵਿੱਚ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ (ਪਟਿਆਲਾ) ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ (ਪਟਿਆਲਾ) ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-14 (ਮੁੰਡੇ) ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ (ਪਟਿਆਲਾ) ਦੀ ਟੀਮ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ (ਪਟਿਆਲਾ) ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਗਾਂਧੀ ਨਗਰ (ਪਟਿਆਲਾ) ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-14 (ਕੁੜੀਆਂ) ਵਿੱਚ ਸਰਕਾਰੀ ਹਾਈ ਸਕੂਲ ਲਲੋਛੀ (ਪਟਿਆਲਾ) ਦੀ ਟੀਮ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ (ਪਟਿਆਲਾ) ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ (ਪਟਿਆਲਾ) ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-17 (ਕੁੜੀਆਂ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ (ਪਟਿਆਲਾ) ਦੀ ਟੀਮ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ (ਪਟਿਆਲਾ) ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਗਾਂਧੀ ਨਗਰ (ਪਟਿਆਲਾ) ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਜੇਤੂ ਟੀਮਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।ਡਾ. ਰਜਨੀਸ਼ ਗੁਪਤਾ ਜੀ ਨੇ ਸਭ ਖਿਡਾਰੀਆਂ ਨੂੰ ਕਿਹਾ ਕਿ ਹਾਰ ਜਿੱਤ ਖੇਡ ਦਾ ਇੱਕ ਹਿੱਸਾ ਹੈ, ਸਾਨੂੰ ਹਮੇਸ਼ਾ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਬਲਵਿੰਦਰ ਸਿੰਘ ਜਸੱਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸੁਸ਼ੀਲਾ ਵਸ਼ਿਸ਼ਟ, ਸ੍ਰੀ ਸੁਰਿੰਦਰ ਪਾਲ ਸਿੰਘ, ਸ੍ਰੀ ਅਮਰਦੀਪ ਸਿੰਘ, ਸ੍ਰੀਮਤੀ ਕਿਰਨਦੀਪ ਕੌਰ, ਸ੍ਰੀ ਤਲਵਿੰਦਰ ਸਿੰਘ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ ਮੌਜੂਦ ਸਨ।