ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ। ਪੰਜਾਬ ਪੰਚਾਇਤੀ ਰਾਜ ਐਕਟ 1994 (ਸੋਧ ਐਕਟ ਨੰਬਰ 14 ਸਾਲ 2014-) ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।