Friday, November 22, 2024

Chandigarh

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

August 31, 2023 05:35 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ 'ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।
 
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।
 
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
 
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ