ਏਸ਼ੀਆ ਕੱਪ 2023 ਵਿੱਚ ਭਾਰਤੀ ਟੀਮ ਦਾ ਪਹਿਲਾ ਮੈਚ ਪਾਕਿਸਤਾਨ ਦੀ ਟੀਮ ਨਾਲ ਹੋਵੇਗਾ। ਇਹ ਮੈਚ ਜਿਥੇ ਦਿਲਚਸਪ ਹੋਣ ਵਾਲਾ ਹੈ। ਉਥੇ ਹੀ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਪ੍ਰੈਸ ਮਿਲਣੀ ਮੌਕੇ ਆਖਿਆ ਕਿ ਟੀਮ ਨੇ ਆਪਣਾ ਹੋਮ ਵਰਕ ਪੂਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਟੀਮ ਦਾ ਮੁਕਾਬਲਾ ਪਾਕਿਸਤਾਨੀ ਟੀਮ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫ਼ਰੀਦੀ, ਨਸੀਮ ਸ਼ਾਹ ਅਤੇ ਹੈਰਿਸ ਰਾਊਫ਼ ਨਾਲ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਹੈ। ਭਾਰਤੀ ਕਪਤਾਨ ਨੇ ਪਾਕਿਸਤਾਨੀ ਟੀਮ ਦੀ ਤਾਰੀਫ਼ ਕੀਤੀ ਹੈ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਟੀਮ ਕੁੱਝ ਸਾਲਾਂ ਤੋਂ ਬਹੁਤ ਹੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਹੋਏ ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਦਾ ਹਵਾਲਾ ਦਿੰਦਿਆਂ ਆਖਿਆ ਕਿ ਪਾਕਿਸਤਾਨ ਦੀ ਟੀਮ ਨਾ ਪ੍ਰਦਰਸ਼ਨ ਇਨ੍ਹਾਂ ਮੈਚਾਂ ਵਿੱਚ ਬਹੁਤ ਹੀ ਵਧੀਆ ਰਿਹਾ ਹੈ। ਇਸ ਤੋਂ ਇਲਾਵਾ ਪਾਕਿਸਤਾਨੀ ਟੀਮ ਨੇ ਇਕ ਦਿਨਾ ਮੈਚਾਂ ਵਿੱਚ ਵੀ ਬਹੁਤ ਦਮਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤੀ ਟੀਮ ਦਾ ਕਪਤਾਨ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਿੱਚ ਹਰ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨਾ ਲਈ ਖਿਡਾਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨੀ ਟੀਮ ਵਿੱਚ ਤੇਜ਼ ਗੇਂਦਬਾਜ਼ਾਂ ਦੀ ਭਰਮਾਰ ਹੈ ਤਾਂ ਸਾਡੀ ਟੀਮ ਦੇ ਗੇਂਦਬਾਜ਼ਾਂ ਕੋਲ ਚੰਗਾ ਤਜ਼ੁਰਬਾ ਹੈ ਅਤੇ ਸਾਡੀ ਟੀਮ ਵਿੱਚ ਤਜ਼ੁਰਬੇਕਾਰ ਬੱਲੇਬਾਜ਼ ਵੀ ਹਨ।