Friday, November 22, 2024

Chandigarh

ਡਾ. ਬਲਜੀਤ ਕੌਰ ਵਲੋਂ ਪੰਚਾਇਤ ਵਿਭਾਗ ਨਾਲ ਮੀਟਿੰਗ

September 02, 2023 04:47 PM
SehajTimes

 ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ’ਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ’ਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਅਤੇ ਪੰਚਾਇਤ ਵਿਭਾਗ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ