Friday, September 20, 2024

Chandigarh

ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

September 04, 2023 01:01 PM
SehajTimes

ਚੰਡੀਗੜ੍ਹ : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
 
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ 'ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ 'ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ 'ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 'ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਦਫ਼ਤਰ ਜਾ ਸਕਦੇ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਕਦਮ ਨੂੰ ਕਿਸਾਨਾਂ ਲਈ ਕਿਫ਼ਾਇਤੀ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ