ਨਾਭਾ, ਪਟਿਆਲਾ : ਬਲਾਕ ਨਾਭਾ ਵਿਖੇ ਅੱਜ ਆਖਰੀ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ, ਪ੍ਰਿੰਸੀਪਲ ਜਸਪਾਲ ਸਿੰਘ, ਲਾਲੀ ਫਤਿਹਪੁਰ ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਕੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਨਾਭਾ ਬਲਾਕ ਵਿੱਚ ਵੱਖ-ਵੱਖ ਗੇਮਾਂ ਐਥਲੈਟਿਕਸ, ਖੋ-ਖੋ, ਟੱਗ ਆਫ ਵਾਰ, ਵਾਲੀਬਾਲ ਸ਼ੂਟਿੰਗ, ਵਾਲੀਬਾਲ ਸ਼ਮੈਸ਼ਿੰਗ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ ਗੇਮਾਂ ਵਿੱਚ ਲਗਭਗ 1500 ਖਿਡਾਰੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਨਾਭਾ ਵਿਖੇ ਫੁੱਟਬਾਲ ਗੇਮ ਵਿੱਚ ਅੰਡਰ 14 ਲੜਕਿਆਂ ਵਿੱਚ ਡੀ ਪੀ ਐਸ ਸਿਲਵਰ ਸਿਟੀ ਦੀ ਟੀਮ, ਐਮ ਐਫ ਸੀ ਨਾਭਾ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ 17 ਲੜਕਿਆਂ ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਊਸ਼ਾ ਮਾਤਾ ਸਕੂਲ ਦੀ ਟੀਮ ਨੂੰ ਹਰਾਇਆ। ਨਾਭਾ ਮਾਡਰਨ ਸਕੂਲ ਦੀ ਟੀਮ ਨੇ ਗੌਰਮਿੰਟ ਮਾਡਲ ਸਕੂਲ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਮਰ ਵਰਗ 21-30 ਅਤੇ ਅੰਡਰ-19 ਵਿੱਚ ਐਮ ਐਫ ਸੀ ਨਾਭਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਅੰਡਰ-14 ਵਿੱਚ ਜੀਬੀਐਸ ਨਾਭਾ ਦੀ ਟੀਮ ਪਹਿਲੇ ਸਥਾਨ ਤੇ ਰਹੀ।
ਵਾਲੀਬਾਲ ਗੇਮ ਵਿੱਚ ਅੰਡਰ-14 ਲੜਕੀਆਂ ਕਲਗੀਧਰ ਮੂੰਗੋ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਾਡਲ ਸਕੂਲ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਵਿੱਚ ਮਾਡਲ ਸਕੂਲ ਨਾਭਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਜਗੜ੍ਹ ਨੇ ਦੂਸਰਾ ਅਤੇ ਕਲਗੀਧਰ ਮੂੰਗੋ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕੀਆਂ ਵਿੱਚ ਗਰਲਜ ਸਕੂਲ ਨੇ ਪਹਿਲਾ ਅਤੇ ਜੱਸੋਮਾਜਰਾ ਨੇ ਦੂਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਲੜਕਿਆਂ ਵਿੱਚ ਅੰਡਰ 14 ਕਲਗੀਧਰ ਮੂੰਗੋ ਪਹਿਲਾ ਸਥਾਨ, ਮਾਡਲ ਸਕੂਲ ਦੂਸਰਾ ਸਥਾਨ ਅਤੇ ਰਾਜਗੜ੍ਹ ਦੀ ਟੀਮ ਤੀਸਰੇ ਸਥਾਨ ਤੇ ਰਹੀ। ਅੰਡਰ 17 ਮਾਡਲ ਸਕੂਲ ਦੀ ਟੀਮ ਨੇ ਪਹਿਲਾ, ਕਲਗੀਧਰ ਮੂੰਗੋ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ 21 ਵਿੱਚ ਬਾਬਰਪੁਰ ਟੀਮ ਨੇ ਪਹਿਲਾ ਅਤੇ ਸੈਂਟਰ ਨਾਭਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 21-30 ਉਮਰ ਵਰਗ ਵਿੱਚ ਫਤਿਹਪੁਰ ਨੇ ਪਹਿਲਾ, ਨਾਭਾ ਸੈਂਟਰ ਨੇ ਦੂਸਰਾ ਅਤੇ ਬਾਬਰਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਉਮਰ ਵਰਗ 31-40 ਅਤੇ 41-50 ਵਿੱਚ ਨਾਭਾ ਸੈਂਟਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਰਜ ਕੀਤੀ।