Friday, September 20, 2024

Chandigarh

ਡਾ. ਐਸੱ.ਐਸੱ. ਆਹਲੂਵਾਲੀਆ ਨੇ ਕੁਰਾਲੀ ਦੀ ਬਾਰਾ ਮੰਦਿਰ ਨਦੀ ਦਾ ਕੀਤਾ ਦੌਰਾ

September 05, 2023 07:51 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਅੱਜ ਇੱਥੇ ਕੁਰਾਲੀ ਦੀ ਬਾਰਾ ਮੰਦਿਰ ਨਦੀ ਦਾ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸੱ.ਐਸੱ. ਆਹਲੂਵਾਲੀਆ ਨੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਤੌਰ ਤੇ ਦੌਰਾ ਕੀਤਾ।

ਇਸ ਮੌਕੇ ਡਾ. ਐਸੱ.ਐਸੱ. ਆਹਲੂਵਾਲੀਆ ਨੇ ਪਿਛਲੇ ਦਿਨੀਂ ਨਦੀ ਵਿੱਚ ਬਰਸਾਤ ਦੇ ਜ਼ਿਆਦਾ ਪਾਣੀ ਨੂੰ ਨਾ ਸੰਭਾਲ ਸਕਣ ਦੇ ਕਾਰਨਾਂ ਨੂੰ ਜਾਣਿਆ। ਉਨ੍ਹਾਂ ਨੇ ਇਸ ਮੌਕੇ ਉਤੇ ਕਿਹਾ ਕਿ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਦੇ ਨਾਲ ਮੀਟਿੰਗ ਕਰਕੇ ਨਦੀ ਦੇ ਵਹਾਅ ਨੂੰ ਠੀਕ ਕਰਵਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਸਰਕਾਰੀ ਅਮਲੇ ਵਲੋਂ ਨਦੀ ਦੇ ਵਿੱਚ ਕਾਫ਼ੀ ਕੰਮ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਨਦੀ ਦਾ ਬਰਸਾਤੀ ਪਾਣੀ ਨੂੰ ਨਾ ਸੰਭਾਲ ਸਕਣ ਦਾ ਮੁੱਖ ਕਾਰਨ, ਨਦੀ ਦੇ ਵਿੱਚ ਗੈਰ ਕਨੂੰਨੀ ਉਸਾਰੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਉਨ੍ਹਾਂ ਸਾਰੀਆਂ ਗੈਰ ਕਨੂੰਨੀ ਉਸਾਰੀਆਂ ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨੇ ਨਦੀ ਦੇ ਵਹਾਅ ਵਿੱਚ ਰੁਕਾਵਟ ਪਾ ਕੇ ਲੋਕਾਂ ਦਾ ਨੁਕਸਾਨ ਕੀਤਾ ਹੈ।

ਇਸ ਮੌਕੇ ਉਤੇ ਉਨ੍ਹਾਂ ਨੇ ਪ੍ਰਭ ਆਸਰਾ ਸੰਸਥਾ ਵਲੋਂ ਨਦੀ ਦੇ ਵਹਾਅ ਨੂੰ ਸਹੀ ਕਰਨ ਵਿੱਚ ਕੀਤੀ ਜਾ ਰਹੀ ਸੇਵਾ ਦੇ ਲਈ ਸੰਸਥਾਂ ਦੀ ਸਰਾਹਨਾਂ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਿਨ ਰਾਤ ਲੋਕਾਂ ਦੀ ਭਲਾਈ ਦੇ ਕੰਮ ਕਰ ਰਹੀ ਹੈ। ਪਿਛਲੀ ਦਿਨੀਂ ਪੰਜਾਬ ਵਿੱਚ ਆਏ ਹੜਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਛੇਤੀ ਹੀ ਲੋਕਾਂ ਕੋਲ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਮੁੱਖ ਸੇਵਾਦਾਰ ਪ੍ਰਭ ਆਸਰਾ ਪਡਿਆਲਾ, ਜਗਦੇਵ ਸਿੰਘ ਮਲੋਆ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ