Friday, November 22, 2024

Majha

ਗੁਰੂ ਘਰ 'ਚ ਹੋਏ ਘਪਲੇ 'ਤੇ ਸਖ਼ਤ ਹੋਈ SGPC, 3 ਅਧਿਕਾਰੀ ਸਸਪੈਂਡ

September 06, 2023 06:46 AM
SehajTimes

ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੁੱਕੀਆਂ ਰੋਟੀਆਂ ਤੇ ਜੂਠ ਦੇ ਮਾਮਲੇ ਵਿਚ ਹੋਏ ਘਪਲੇ ਨੇ ਨਵਾਂ ਮੋੜ ਲੈ ਲਿਆ ਹੈ ਜਿਸ ਵਿਚ ਕਈ ਉੱਚ ਅਹੁਦਿਆਂ 'ਤੇ ਬੈਠੇ ਅਧਿਕਾਰੀ ਵੀ ਸ਼ਾਮਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਦੇ ਅਨੁਸਾਰ ਪਿਛਲੀ ਸਾਰੀ ਕਾਰਵਾਈ ਕੀਤੀ ਗਈ ਸੀ, ਪਰ ਇਸ ਕਮੇਟੀ ਵਿਚ ਸ਼ਾਮਲ ਕੀਤੇ ਗਏ ਛੇਵੇਂ ਮੈਂਬਰ ਜੋਧ ਸਿੰਘ ਸਮਰਾ ਜੋ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਹਨ, ਵੱਲੋਂ ਇਸ ਮਸਲੇ ਦੀ ਜਾਂਚ ਕਰਦਿਆਂ ਬਹੁਤ ਵੱਡੇ ਖੁਲਾਸੇ ਕਿਤੇ ਗਏ ਹਨ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਜ਼ੈਕਿਟਵ ਕਮੇਟੀ ਦੀ ਹੋਈ ਮੀਟਿੰਗ ਵਿਚ 12 ਦੇ ਕਰੀਬ ਹੋਰ ਅਧਿਕਾਰੀ ਬਹਾਲ ਕੀਤੇ ਗਏ ਹਨ ਜਿਨ੍ਹਾਂ ਵਿਚ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ, ਗੁਰਦੁਆਰਾ ਸ਼ਹੀਦਾਂ ਦੇ ਮੇਨੈਜਰ ਹਰਪ੍ਰੀਤ ਸਿੰਘ ਤੋਂ ਇਲਾਵਾ ਇੰਸਪੈਕਟਰ ਤੇ ਸਟੋਰ ਕੀਪਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 3 ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ। ਸਸਪੈਂਡ ਕੀਤੇ ਗਏ ਤਿੰਨ ਅਧਿਕਾਰੀਆਂ ਵਿਚ ਰਜਵੰਤ ਸਿੰਘ, ਤਰਸੇਮ ਸਿੰਘ ਅਤੇ ਗੁਰਵਿੰਦਰ ਸਿੰਘ ਤਲਵੰਡੀ ਦੇ ਨਾਲ-ਨਾਲ 4 ਅਧਿਕਾਰੀਆਂ ਨੂੰ ਚਾਰਜ ਸ਼ੀਟ ਵੀ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਇਸ ਕਮੇਟੀ ਦੇ ਮੁੱਖ ਮੈਂਬਰ ਜੋਧ ਸਿੰਘ ਸਮਰਾ ਦੀ ਨਿਗਰਾਨੀ ਹੇਠ ਪਿਛਲੇ ਦਿਨੀਂ ਸਬ ਕਮੇਟੀ ਦੀ ਹੋਈ ਮੀਟਿੰਗ ਵਿਚ ਪੇਸ਼ ਹੋਏ ਸਟੋਰਕੀਪਰ ਭੁਪਿੰਦਰ ਸਿੰਘ ਜਿਸ ਨੂੰ ਇਸ ਮਾਮਲੇ ਵਿਚ ਮੁੱਖ ਦੋਸ਼ੀ ਕਿਹਾ ਜਾਂਦਾ ਸੀ, ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਇਸ ਮਾਮਲੇ ਵਿਚ ਕਿਹੜਾ-ਕਿਹੜਾ ਹਿੱਸੇਦਾਰ ਬਣਿਆ ਹੋਇਆ ਸੀ। ਉਸ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਸ ਸਬੰਧੀ ਆਪਣਾ ਮੂੰਹ ਨਾ ਖੋਲ੍ਹਣ 'ਤੇ ਉਸ ਨੂੰ ਬਦਲੀ ਕਰਨ ਦੀਆਂ ਧਮਕੀਆਂ ਲਗਾਈਆਂ ਜਾਂਦੀਆਂ ਸਨ। ਉਸ ਤੋਂ ਇਹ ਵੀ ਪਤਾ ਲੱਗਾ ਹੈ ਕਿ ਕਿਸ ਕਿਸ ਅਧਿਕਾਰੀ ਦੇ ਹਿੱਸੇ ਕਿੰਨੇ ਪੈਸੇ ਆਏ ਤੇ ਕਿਸ ਕਿਸ ਨੂੰ ਗੂਗਲ ਪੇ ਰਾਹੀਂ ਪੈਸੇ ਜਾਂਦੇ ਸਨ। ਇਸ ਦੀ ਪੂਰੀ ਜਾਂਚ ਕਰਦਿਆ ਅੱਜ ਅਗਜ਼ੈਕਟਿਵ ਕਮੇਟੀ ਦੀ ਹੋਈ ਮੀਟਿੰਗ ਵਿਚ ਇਸ 'ਤੇ ਮੋਹਰ ਲਗਾਈ ਗਈ ਹੈ। 

 

Have something to say? Post your comment

 

More in Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ