Tuesday, April 08, 2025

Chandigarh

ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ

September 06, 2023 06:12 PM
SehajTimes
ਚੰਡੀਗੜ੍ਹ : "ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ  ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ  ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਇਸ ਸਮਾਗਮ ਬਾਰੇ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੀ ਵਚਨਬੱਧਤਾ ਮੁਤਾਬਕ ਇਸ ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਟੂਰਿਜ਼ਮ ਸਮਿਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਸੈਰ ਸਪਾਟੇ ਨਾਲ ਸਬੰਧਤ ਕਾਰੋਬਾਰੀ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕਰਨ ਦੇ ਨਾਲ ਨਾਲ ਵਾਅਦਾ ਵੀ ਕਰ ਚੁੱਕੇ ਹਨ।  ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ; ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉਤੇ ਪੰਜਾਬ ਰਾਜ ਦੁਨੀਆਂ ਭਰ ਵਿਚ ਪਹਿਲਾਂ ਹੀ ਇਕ ਖਾਸ ਸਥਾਨ ਰੱਖਦਾ ਹੈ ਪਰ ਪੰਜਾਬ ਰਾਜ ਨੂੰ ਕੁਦਰਤ ਵਲੋਂ ਬਖਸ਼ੀ ਖੂਬਸੂਰਤੀ ਤੋਂ ਦੇਸ਼ ਦੁਨੀਆਂ ਦੇ ਲੋਕ ਬੇਖ਼ਬਰ ਹਨ ਹਨ। ਹੁਣ ਇਸ ਪੰਜਾਬ ਟੂਰਿਜ਼ਮ ਸਮਿਟ ਜ਼ਰੀਏ, ਅਸੀਂ ਵਿਸ਼ਵ ਅੱਗੇ ਪੰਜਾਬ ਦੀਆਂ ਹੁਣ ਤੱਕ ਅਣਛੋਹੀਆਂ ਰਹੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਾਂਗੇ ਜੋ ਕਿ ਸਾਡੇ ਅਮੀਰ ਵਿਰਸੇ ਅਤੇ ਪ੍ਰਾਹੁਣਚਾਰੀ ਦੀ ਭਾਵਨਾ ਨੂੰ ਵੀ ਦਰਸਾਉਂਦਿਆਂ ਹਨ। ਸੈਰ-ਸਪਾਟਾ ਅਭਿਆਸਾਂ ਪ੍ਰਤੀ ਸਰਕਾਰ ਦੇ ਸਮਰਪਿਤ ਭਾਵਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਈਕੋ-ਟੂਰਿਜ਼ਮ ਪਹਿਲਕਦਮੀਆਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਆਪਣੀ ਵਚਨਬੱਧਤਾ ਤਹਿਤ ਅਸੀਂ ਕੁਦਰਤੀ ਸੁੰਦਰਤਾ ਦੀ ਸੰਭਾਲ ਕਰਦਿਆਂ ਸੂਬੇ ਦੇ ਦਰਿਆਵਾਂ, ਡੈਮਾਂ, ਜੰਗਲਾਂ ਅਤੇ ਪਹਾੜਾਂ ਨੂੰ ਸੈਲਾਨੀਆਂ ਲਈ ਖੋਲ੍ਹ ਰਹੇ ਹਾਂ।
ਇਸ ਯਤਨ ਲਈ ਚੁੱਕੇ ਗਏ ਠੋਸ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਵੱਖ-ਵੱਖ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਨੂੰ ਸੈਲਾਨੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਸੀਂ ਇਹਨਾਂ ਥਾਵਾਂ 'ਤੇ ਢੁਕਵਾਂ ਬੁਨਿਆਦੀ ਢਾਂਚਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾ ਕੇ ਸੈਲਾਨੀਆਂ ਦੇ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕ ਸੈਰ ਸਪਾਟਾ ਸੰਮੇਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝੇਦਾਰੀਆਂ ਪੰਜਾਬ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਅਤੇ ਸੰਭਾਵਨਾਵਾਂ ਨੂੰ ਅੱਗੇ ਤੋਰਨਗੀਆਂ।

  

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ, ਜੋ ਕਿ 11 ਤੋਂ 13 ਸਤੰਬਰ, 2023 ਤੱਕ ਐਸ.ਏ.ਐਸ.ਨਗਰ ਮੁਹਾਲੀ ਦੇ ਐਮਿਟੀ ਕੈਂਪਸ ਵਿੱਚ ਹੋਣ ਜਾ ਰਿਹਾ ਹੈ, ਵਿੱਚ ਦੇਸ਼ ਭਰ ਦੇ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਦਾ ਇੱਕ ਮਹੱਤਵਪੂਰਨ ਇਕੱਠ ਹੋਣ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਮਾਗਮ ਸੈਰ-ਸਪਾਟੇ ਖੇਤਰ ਵਿੱਚ ਪੰਜਾਬ ਦੀਆਂ ਭਰਪੂਰ ਸੰਭਾਵਨਾ ਨੂੰ ਦਰਸਾਉਣ ਲਈ ਇੱਕ ਵਿਲੱਖਣ ਮੰਚ ਪ੍ਰਦਾਨ ਕਰੇਗਾ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਕੋਨੇ-ਕੋਨੇ ਤੋਂ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪੰਜਾਬ ਵਿੱਚ ਸੈਰ-ਸਪਾਟੇ ਦੇ ਮੌਕਿਆਂ ਦਾ ਇੱਕ ਗਤੀਸ਼ੀਲ  ਪ੍ਰਦਰਸ਼ਨ ਹੋਵੇਗਾ। ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਅਤੇ ਟੂਰ ਆਪਰੇਟਰਾਂ ਵਿਚਕਾਰ ਨਿਰਵਿਘਨ ਸੰਚਾਰ ਦੀ ਸਹੂਲਤ ਦੇ ਉਦੇਸ਼ ਨਾਲ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦੀ ਪ੍ਰਕਿਰਿਆ ਵਿੱਚ ਹੈ। ਉਹਨਾਂ ਕਿਹਾ ਕਿ ਇਹ ‘ਐਪ’ ਸਾਡੇ ਰਾਜ ਦੀ ਸੈਰ-ਸਪਾਟਾ ਸੰਭਾਵਨਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਅਤੇ ਯਾਤਰੀਆਂ ਨੂੰ ਵਿਲੱਖਣ ਅਨੁਭਵ ਦੇਣ ਦੀ ਕੋਸ਼ਿਸ਼ ਕਰਨ ਵਾਲੇ ਟੂਰ ਆਪਰੇਟਰਾਂ ਲਈ ਇੱਕ ਵਨ-ਸਟਾਪ ਪਲੇਟਫਾਰਮ ਵਜੋਂ ਕੰਮ ਕਰੇਗੀ। ਇਹ ਸੰਮੇਲਨ 11 ਸਤੰਬਰ ਨੂੰ ਸ਼ੁਰੂ ਹੋਵੇਗਾ, ਇਸ ਤੋਂ ਬਾਅਦ 11 ਤੋਂ 13 ਸਤੰਬਰ 2023 ਤੱਕ ਪੰਜਾਬ ਟਰੈਵਲ ਮਾਰਟ  ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ, 13 ਸਤੰਬਰ 2023 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਪੂਰਥਲਾ ਅਤੇ ਪਠਾਨਕੋਟਕ ਦੀ  ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ(ਐਫ.ਏ.ਐਮ.) ਸ਼ੁਰੂ ਹੋਣਗੇ।

 

ਮੰਤਰੀ ਅਨਮੋਲ ਗਗਨ ਮਾਨ ਨੇ ‘ਸਵਦੇਸ਼ ਦਰਸ਼ਨ ਸਕੀਮ’ ਦੇ ਵਿਰਾਸਤੀ ਸਰਕਟ ਥੀਮ ਤਹਿਤ 91.55 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਸ਼ਾਨਦਾਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ।  ਇਨ੍ਹਾਂ ਪ੍ਰੋਜੈਕਟਾਂ, ਜਿਹਨਾਂ ਦੇ ਦਸੰਬਰ 2023 ਤੱਕ ਮੁਕੰਮਲ ਹੋਣ ਦੀ ਆਸ ਹੈ, ਲਈ 67.00 ਕਰੋੜ ਰੁਪਏ  ਦੀ  ਪ੍ਰਭਾਵਸ਼ਾਲੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੀ ਹੈ। ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ  ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਲੋਕਾਂ ਅਤੇ ਕਾਰੋਬਾਰਾਂ ’ਤੇ ਪ੍ਰਕਿਰਿਆਵਾਂ ਦਾ ਵਾਧੂ ਬੋਝ  ਘਟਾਉਣ ਲਈ ਤਿੰਨ ਸਕੀਮਾਂ ਜਿਵੇਂ ਕਿ ਫਾਰਮ ਸਟੇਅ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਅਤੇ ਟੈਂਟਡ ਅਕੰਮੂਡੇਸ਼ਨ ਅਤੇ ਕੈਂਪਿੰਗ ਸਾਈਟਾਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵਿਭਾਗ ਕੋਲ 56 ਫਾਰਮ ਹਾਊਸ ਪ੍ਰਾਪਰਟੀਜ਼, 84 ਬੈੱਡ ਐਂਡ ਬ੍ਰੇਕਫਾਸਟ ਯੂਨਿਟ ਅਤੇ 7 ਟੈਂਟਡ ਰਿਹਾਇਸ਼ ਯੂਨਿਟ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵੱਖ-ਵੱਖ ਤਿਉਹਾਰਾਂ ਅਤੇ ਸਮਾਗਮਾਂ ਦੀ ਮੇਜ਼ਬਾਨੀ ਲਈ ਪਹਿਲਾਂ ਹੀ ਸਰੋਤ ਅਲਾਟ ਕੀਤੇ ਹਨ, ਜਿਵੇਂ ਕਿ 6ਵਾਂ ਮਿਲਟਰੀ ਲਿਟਰੇਚਰ ਫੈਸਟੀਵਲ, ਜ਼ਿਲ੍ਹਾ ਫਰੀਦਕੋਟ ਦੀ 50ਵੀਂ ਵਰ੍ਹੇਗੰਢ ਮਨਾਉਣ ਅਤੇ ਸੂਬੇ ਦੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੱਲਿਤ ਕਰਨ ਲਈ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ ਨਾਲ ਐਮਓਯੂ (ਸਮਝੌਤਾ)ਸਹੀਬੱਧ ਕੀਤਾ ਗਿਆ ਹੈ। ਮੰਤਰੀ ਅਨਮੋਲ ਗਗਨ ਮਾਨ ਨੇ 2023-24 ਲਈ ਆਗਾਮੀ ਪਹਿਲਕਦਮੀਆਂ, ਜਿਸ ਵਿੱਚ ਬਾਰਡਰ ਟੂਰਿਜ਼ਮ, ਐਂਗਲੋ-ਸਿੱਖ ਵਾਰ ਮਿਊਜ਼ੀਅਮ ਨੂੰ ਅਪਗ੍ਰੇਡ ਕਰਨਾ, ਸ਼ਹੀਦ ਭਗਤ ਸਿੰਘ ਸਟਰੀਟ ਦਾ ਸੁਧਾਰ ਅਤੇ ਵੈਲਨੈਸ ਟੂਰਿਜ਼ਮ ਅਤੇ ਸਭਿਆਚਾਰਕ ਨੀਤੀਆਂ ਦੀ ਸ਼ੁਰੂਆਤ ਸ਼ਾਮਲ ਹੈ, ਬਾਰੇ ਵੀ ਜਾਣਕਾਰੀ ਦਿੱਤੀ।
------------

Have something to say? Post your comment

 

More in Chandigarh

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ