ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ।
ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।