Friday, September 20, 2024

Malwa

ਕਿਸਾਨ ਪਰਾਲੀ ਪ੍ਰਬੰਧਨ ਲਈ ਨਵੀਂਆਂ ਤਕਨੀਕਾਂ ਅਪਣਾਉਣ

September 06, 2023 06:53 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਣ ਪੱਖੀ ਮਸ਼ੀਨ ’ਸਰਫੇਸ ਸੀਡਰ’ ਬਾਰੇ ਦੱਸਦਿਆਂ ਕਿਸਾਨਾਂ/ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪਾਂ/ਐਫ.ਪੀ.ਓ./ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਪੋਰਟਲ agrimachinerypb.com ਉੱਪਰ ਮਿਤੀ 10 ਸਤੰਬਰ 2023 ਤੱਕ ਅਪਲਾਈ ਕਰਕੇ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਆਪਣਾ ਯੋਗਦਾਨ ਪਾਉਣ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਸ਼ੀਨ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰ ਵਿਕਸਤ ਕੀਤੀ ਗਈ ਹੈ ਅਤੇ ਵੱਖ-ਵੱਖ ਥਾਵਾਂ ਤੇ ਇਸ ਦੇ ਟਰਾਇਲ ਵੀ ਕੀਤੇ ਗਏ ਹਨ ਅਤੇ ਇਸ ਮਸ਼ੀਨ ਨੂੰ ਸਪਲਾਈ ਕਰਨ ਲਈ ਮੈਨੂਫੈਕਚਰਜ਼ ਨੂੰ ਸੂਚੀਬੱਧ ਕਰਨ ਦਾ ਕੰਮ ਵੀ ਪੀ.ਏ.ਯੂ. ਵੱਲੋਂ ਕੀਤਾ ਗਿਆ ਹੈ। ਇਹ ਮਸ਼ੀਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਤੇ ਵਾਹੇ ਬਹੁਤ ਸਸਤੇ ਅਤੇ ਵਾਤਾਵਰਣ ਪੱਖੀ ਤਰੀਕੇ ਨਾਲ ਕਣਕ ਦੀ ਬਿਜਾਈ ਕਰਦੀ ਹੈ। ਉਹਨਾਂ ਦੱਸਿਆ ਕਿ ਇਹ ਮਸ਼ੀਨ ਝੋਨੇ, ਬਾਸਮਤੀ ਦੀ ਕਟਾਈ ਤੋਂ ਇਕਦਮ ਬਾਅਦ ਹੀ ਸੁੱਕੇ ਵੱਤਰ ਵਿਚ ਇਕੋਵਾਰ ਬੀਜ, ਖਾਦ ਕੇਰ ਕੇ ਉੱਪਰ ਲੋੜ ਮੁਤਾਬਿਕ ਇਕਸਾਰ ਪਰਾਲੀ ਖਿਲਾਰ ਕੇ ਮੱਲਚਿੰਗ ਕਰ ਦਿੰਦੀ ਹੈ ਅਤੇ ਉਸ ਤੋਂ ਬਾਅਦ ਹਲਕਾ ਪਾਣੀ ਲਗਾ ਕੇ 40 ਦਿਨਾਂ ਤੱਕ ਕਿਸਾਨ ਫ਼ਰੀ ਰਹਿੰਦਾ ਹੈ। ਇਸ ਵਿਧੀ ਦੀ ਵਰਤੋਂ ਨਾਲ ਨਾ ਖੇਤ ਵਿਚ ਨਦੀਨ ਉੱਗਦਾ ਹੈ, ਨਾ ਫ਼ਸਲ ਨੂੰ ਸੋਕਾ ਲਗਦਾ ਹੈ, ਪਰਾਲੀ ਗਲ ਕੇ ਖਾਦ ਬਣ ਜਾਂਦੀ ਹੈ ਅਤੇ ਘੱਟ ਪਾਣੀ ਨਾਲ ਕਣਕ ਪਲ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਮਸ਼ੀਨ 45 ਹਾਰਸਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ ਅਤੇ ਇੱਕ ਘੰਟੇ ਵਿਚ 1.5 ਏਕੜ ਵਿਚ ਕਣਕ ਦੀ ਬਿਜਾਈ ਕਰ ਦਿੰਦੀ ਹੈ ਅਤੇ ਇੱਕ ਏਕੜ ਲਈ ਸਿਰਫ਼ 700-800 ਰੁਪਏ ਦਾ ਖਰਚਾ ਕਣਕ ਦੀ ਬਿਜਾਈ ਤੇ ਆਉਂਦਾ ਹੈ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਅਨੁਸਾਰ ਝੋਨੇ ਦੀ ਖੇਤ ਨੂੰ ਅਖੀਰਲਾ ਪਾਣੀ ਇਸ ਤਰ੍ਹਾਂ ਲਗਾਓ ਤਾਂ ਕਿ ਕਟਾਈ ਸਮੇਂ ਖੇਤ ਖ਼ੁਸ਼ਕ ਹੋਵੇ ਤਾਂ ਕਿ ਕੰਬਾਈਨ ਦੇ ਟਾਇਰਾਂ ਦੀਆਂ ਪੈੜਾਂ ਨਾ ਪੈਣ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉੱਤੇ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਅਤੇ ਕਸਟਮ ਹਾਈ ਰਿੰਗ ਸੈਂਟਰ ਲਈ 64,000 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।
  ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੁਆਰਾ ਇਸ ਮਸ਼ੀਨ ਲਈ ਦਿੱਤੇ ਗਏ ਟਾਰਗੈਟ ਅਨੁਸਾਰ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਫਿਜ਼ੀਕਲ ਵੈਰੀਫਿਕੇਸ਼ਨ ਉਪਰੰਤ ਸਬਸਿਡੀ ਜਾਰੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫ਼ਸਲਾਂ ਦੀ ਰਹਿੰਦ ਖੂੰਹਦ ਬੁਨਿਆਦੀ ਢਾਂਚੇ ਨੂੰ ਸਥਾਪਿਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੁਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿਚ ਸਥਾਪਿਤ ਹੋਣ ਵਾਲੀਆਂ ਉਦਯੋਗਿਕ ਇਕਾਈਆਂ ਜਿਵੇਂ ਕਿ ਥਰਮਲ ਪਲਾਟਾਂ, ਬਾਇਓ ਸੀ.ਐਨ.ਜੀ., ਬਾਇਓ ਈਥਾਨੋਲ ਆਦਿ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।  

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ