Friday, November 22, 2024

Chandigarh

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

September 07, 2023 12:02 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਹੈ। 
 
ਸਾਇੰਸ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇ ਪਾਣੀ ਦੀ ਜਾਂਚ ਕਰਨ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਬਾਰਸ਼ਾਂ ਦੇ ਮੌਸਮ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰਿਆਂ ਜਿਵੇਂ ਕਿ ਹੈਜ਼ਾ, ਟਾਈਫਾਈਡ, ਹੈਪੇਟਾਈਟਸ (ਹੈਪੇਟਾਈਟਸ ਏ ਅਤੇ ਈ) ਅਤੇ ਦਸਤ ਆਮ ਤੌਰ 'ਤੇ ਫੈਲਦੀਆਂ ਹਨ ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਹੈਪੇਟਾਈਟਸ ਏ ਅਤੇ ਈ ਕਾਰਨ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿੱਚ ਵਾਧਾ ਹੋਇਆ ਹੈ। ਹੈਪੇਟਾਈਟਸ ਏ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਹੈਪੇਟਾਈਟਸ ਈ ਗਰਭਵਤੀ ਔਰਤਾਂ ਵਿੱਚ ਪਾਇਆ ਜਾਂਦਾ ਹੈ।
 
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਟੈਸਟਿੰਗ ਦੀ ਸ਼ੁਰੂਆਤ ਵਿੱਚ ਐਸ.ਏ.ਐਸ. ਨਗਰ, ਰੂਪਨਗਰ, ਲੁਧਿਆਣਾ ਅਤੇ ਮੁਕਤਸਰ ਤੋਂ ਪੀਣ ਵਾਲੇ ਪਾਣੀ ਦੇ 200 ਨਮੂਨਿਆਂ 'ਤੇ ਕੀਤੇ ਗਏ ਅਧਿਐਨ ਵਿੱਚੋਂ 10 ਫੀਸਦੀ ਵਿੱਚ ਐਮ.ਐਸ-2 ਫੇਜ਼ਜ ਦੀ ਮੌਜੂਦਗੀ ਪਾਈ ਗਈ ਹੈ।ਮੌਜੂਦਾ ਸਮੇਂ ਵਿੱਚ ਵੱਖ-ਵੱਖ ਵਿਸ਼ਾਣੂਆਂ ਲਈ ਪਾਣੀ ਦੇ ਨਮੂਨਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਹੈਪੇਟਾਈਟਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਇਰਸ ਤੋਂ ਦੂਸ਼ਿਤ ਪਾਣੀ ਦੀ ਜਾਂਚ ਵੀ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਪੀਣ ਵਾਲੇ ਪਾਣੀ ਦੇ ਭਾਰਤੀ ਮਾਪਦੰਡਾਂ ਅਨੁਸਾਰ ਪਾਣੀ ਵਿੱਚ ਐਮ.ਐਸ-2 ਦੀ ਮੌਜੂਦਗੀ ਨੂੰ ਵਾਇਰੋਲੌਜੀਕਲ ਕੰਟੈਮੀਨੇਸ਼ਨ ਦਾ ਸੂਚਕ ਮੰਨਿਆ ਜਾਂਦਾ ਹੈ।
 
ਜ਼ਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਇੱਕ ਬਹੁ-ਖੇਤਰੀ ਹਾਈ-ਐਂਡ ਐਨਾਲਿਟੀਕਲ, ਪੰਜਾਬ ਦੀ ਪਹਿਲੀ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਸਹੂਲਤ ਹੈ ਜਿਸ ਨੇ ਪੀਣ ਵਾਲੇ ਪਾਣੀ ਵਿੱਚ ਵਾਇਰਸ ਸਕਰੀਨਿੰਗ ਐਮ.ਐਸ-2 ਲਈ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਹਨ। 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ