ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ ਤੇ ਵੱਡੇ-ਵੱਡੇ ਐਲਾਨ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਅਧਿਆਪਕਾਂ ਲਈ ਕੀਤਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਪੈਸ਼ਲ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਐਲਾਨ ਕੀਤਾ ਹੈ ਜਦੋਂਕਿ ਮੌਜੂਦਾ ਟਰਾਂਸਫਰ ਪਾਲਿਸੀ ਵਿਚ ਅਧਿਆਪਕਾਂ ਨੂੰ ਸਾਲ ‘ਚ ਸਿਰਫ ਇਕ ਨਿਸ਼ਚਿਤ ਸਮੇਂ ਦੇ ਬਾਅਦ ਹੀ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਮਿਲਦਾ ਹੈ ਜਦੋਂ ਕਿ ਨਵੀਂ ਨੀਤੀ ਤਹਿਤ ਅਧਿਆਪਕਾਂ ਨੂੰ ਹਰ ਮਹੀਨੇ ਇਹ ਸਹੂਲਤ ਮਿਲੇਗੀ।
ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਨੇ ਤਲਾਕਸ਼ੁਦਾ ਜਾਂ ਵਿਧਵਾ ਮਹਿਲਾ ਅਧਿਆਪਕਾਂ ਲਈ ਘਰ ਦੇ ਨੇੜੇ ਸਕੂਲ ਵਿਚ ਤੇਜ਼ੀ ਨਾਲ ਤਬਾਦਲੇ ਦੀ ਸਹੂਲਤ ਦਾ ਐਲਾਨ ਕੀਤਾ ਹੈ। ਜੇਕਰ ਉਨ੍ਹਾਂ ਦੇ ਮਾਤਾ-ਪਿਤਾ ਗੰਭੀਰ ਤੌਰ ਤੋਂ ਬੀਮਾਰ ਹਨ ਜਾਂ ਉਹ ਖੁਦ ਗੰਭੀਰ ਬੀਮਾਰ ਹਨ। ਇਨ੍ਹਾਂ ਅਧਿਆਪਕਾਂ ਨੂੰ ਆਪਣੇ ਘਰ ਦੇ ਨੇੜੇ ਰਹਿਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਦੀ ਆਗਿਆ ਹੋਵੇਗੀ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਅਧਿਆਪਕਾਂ ਨੂੰ ਹਰ ਮਹੀਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਆਧਾਰ ‘ਤੇ ਨੇੜਲੇ ਸਕੂਲ ਵਿਚ ਤਬਾਦਲੇ ਲਈ ਅਪਲਾਈ ਕਰਨ ਦਾ ਮੌਕਾ ਮਿਲੇਗਾ। ਇਸ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੋਵੇਗੀ। ਦਾਇਰ ਦਸਤਾਵੇਜ਼ਾਂ ਮੁਤਾਬਕ ਜੇਕਰ ਉਨ੍ਹਾਂ ਦਾ ਕੇਸ ਸਹੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਘਰ ਦੇ ਨੇੜੇ ਸਕੂਲ ‘ਤੇ ਤਾਇਨਾਤ ਕਰ ਦਿੱਤਾ ਜਾਵੇਗਾ।