ਇੱਕ ਪੈਨ-ਇੰਡੀਆ ਆਪਰੇਸ਼ਨ ਵਿੱਚ ਏ.ਜੀ.ਟੀ.ਐਫ.ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ, ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਜ਼ੁਰਮ ਕਰਨ ਵਾਲੇ 3 ਭਗੌੜੇ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।1 ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਇਹ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਗੋਲੀਬਾਰੀ ਵਿੱਚ ਵੀ ਸ਼ਾਮਲ ਸਨ।
ਗ੍ਰਿਫਤਾਰ ਕੀਤੇ ਗਏ ਤਿੰਨੋ ਵਿਅਕਤੀ 5 ਕਤਲ, 7 ਕਤਲ ਦੀ ਕੋਸ਼ਿਸ਼ ਅਤੇ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ, ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਵਿਚ ਸਥਿਤ ਟਿਕਾਣਿਆਂ 'ਤੇ ਪਨਾਹ ਲੈਂਦੇ ਸਨ।ਇਹਨਾਂ ਕੋਲੋਂ 3 ਵਿਦੇਸ਼ੀ ਬਣੇ ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ।