ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ, ਜੋ ਕਾਫ਼ੀ ਵਾਇਰਲ ਹੋ ਰਹੀ ਹੈ।ਦੱਸ ਦਈਏ ਕਿ ਇਸ ਵੀਡੀਓ 'ਚ ਉਹ ਇੱਕ ਅੰਗਰੇਜ਼ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦਿਲਜੀਤ ਨਾਲ ਇਹ ਅੰਗਰੇਜ਼ ਭੋਲੇ ਸ਼ੰਕਰ ਨੂੰ ਲੈ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਾ ਹੈ। ਇਹ ਅੰਗਰੇਜ਼ ਭੋਲੇ ਸ਼ੰਕਰ ਦਾ ਗੁਣਗਾਣ ਕਰਦਾ ਹੋਇਆ ਦਿਖਾਈ ਦਿੰਦਾ ਹੈ। ਦਿਲਜੀਤ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ, ''ਜੋ ਤੁਸੀਂ ਦਿੰਦੇ ਹੋ, ਉਸ ਨੂੰ ਹਮੇਸ਼ਾ ਭੁੱਲ ਜਾਓ ਪਰ ਮੁਆਫ਼ ਕਰਨਾ ਕਦੇ ਨਾ ਭੁੱਲੋ।''
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਆਪਣੀ ਨਵੀਂ ਐਲਬਮ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਪੰਜ ਤਾਰਾ', 'ਲੈਂਬਰਗਿਨੀ', 'ਜੱਟ ਫਾਇਰ ਕਰਦਾ', 'ਰਾਤ ਦੀ ਗੇੜੀ' ਸਣੇ ਕਈ ਗੀਤ ਸ਼ਾਮਲ ਹਨ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ। ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜੋੜੀ’ ਆਈ ਸੀ, ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ।