ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਐਮ ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਦੀ ਗੱਲ ਕਰਦੇ ਸਨ ਅੱਜ ਪੰਜਾਬ ਵਿੱਚ ਹੋਈ ਸਬ ਇੰਸਪੈਕਟਰਾਂ ਦੀ ਭਰਤੀ ਵਿੱਚ ਛੇ ਹਰਿਆਣੇ ਦੇ ਨੌਜਵਾਨਾਂ ਅਤੇ ਇੱਕ ਪੰਜਾਬ ਦੇ ਨੌਜਵਾਨ ਨੂੰ ਭਰਤੀ ਕਰਕੇ ਪੰਜਾਬ ਦੇ ਖਜਾਨੇ ਨੂੰ ਲੁਟਾਇਆ ਜਾ ਰਿਹਾ ਹੈ। ਤਾਂ ਕਿ ਦੂਜੇ ਸੂਬਿਆਂ ਦੇ ਵਿੱਚ ਕੇਜਰੀਵਾਲ ਨੂੰ ਮਜਬੂਤ ਕੀਤਾ ਜਾ ਸਕੇ।
ਪੰਜਾਬ ਦੇ ਵਿੱਚ ਹੋਈਆਂ ਭਰਤੀਆਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਗਿਆ ਹੈ ਉਹਨਾਂ ਕਿਹਾ ਕੇ ਮੁੱਖ ਮੰਤਰੀਆਂ ਭਗਵੰਤ ਮਾਨ ਕਹਿੰਦੇ ਸਨ ਕਿ ਇੱਥੇ ਵਿਦੇਸ਼ਾਂ ਦੇ ਵਿੱਚੋਂ ਆ ਕੇ ਲੋਕ ਨੌਕਰੀ ਕਰਨਗੇ ਪਰ ਏਥੇ ਤਾਂ ਹਰਿਆਣੇ ਤੋਂ ਲਿਆ ਕੇ ਹੀ ਨੌਕਰੀ ਕਰਨ ਲਗਾ ਦਿੱਤੇ ਅਤੇ ਸਾਡੇ ਨੌਜਵਾਨਾਂ ਨੂੰ ਬੇਰੋਜ਼ਗਾਰ ਕਰ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੇ ਮਾਮਲੇ ਤੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਤਾਮਕੋਟ ਜੇਲ੍ਹ ਦੇ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਨਸ਼ਿਆਂ ਦੀ ਸ਼ਰੇਆਮ ਭਰਮਾਰ ਹੋ ਰਹੀ ਹੈ ਜੋ ਸਾਡੇ ਪਰਿਵਾਰ ਤੇ ਕਿੱਕਲੀ ਬਣਾ ਬਣਾ ਕੇ ਲੋਕਾਂ ਨੂੰ ਸੁਣਾਉਂਦਾ ਸੀ ਅੱਜ ਉਸ ਦੇ ਰਾਜ ਵਿੱਚ ਜੇਲ੍ਹਾਂ ਚੋਂ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ ਉਨ੍ਹਾਂ ਕਿਹਾ ਮੁੱਖ ਮੰਤਰੀ ਪਹਿਲਾਂ ਆਪਣੇ ਸੀ ਐਮ ਹਾਊਸ ਵਿਚੋਂ ਨਸ਼ੇ ਨੂੰ ਦੂਰ ਕਰਨ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੇ ਟੈਸਟਾਂ ਨੂੰ ਹਿੰਦੀ ਦੇ ਵਿੱਚ ਲਿਆ ਜਾ ਰਿਹਾ ਹੈ।