Thursday, November 21, 2024

International

192 ਕਰੋੜ ਰੁਪਏ ਦਾ ਇੱਕ ਸਿੱਕਾ ਮਹਾਰਾਣੀ ਐਲਿਜ਼ਾਬੈਥ-II ਦੀ ਪਹਿਲੀ ਬਰਸੀ ‘ਤੇ ਕੀਤਾ ਜਾਰੀ

September 09, 2023 09:34 PM
SehajTimes

ਈਸਟ ਇੰਡੀਆ ਕੰਪਨੀ ਨੇ ਮਹਾਰਾਣੀ ਐਲਿਜ਼ਾਬੈਥ-II ਦੀ ਪਹਿਲੀ ਬਰਸੀ ‘ਤੇ ਇੱਕ ਸਿੱਕਾ ਜਾਰੀ ਕੀਤਾ ਹੈ। ਇਸ ਦੀ ਕੀਮਤ 192 ਕਰੋੜ ਰੁਪਏ ਹੈ। ਇਹ 4 ਕਿਲੋ ਸੋਨੇ ਦਾ ਬਣਿਆ ਹੈ। ਇਸ ਵਿਚ 6 ਹਜ਼ਾਰ 400 ਹੀਰੇ ਵੀ ਜੜੇ ਹੋਏ ਹਨ। ਇਸ ਨੂੰ ‘ਦਿ ਕਰਾਊਨ ਕੋਇਨ’ ਦਾ ਨਾਂ ਦਿੱਤਾ ਗਿਆ ਹੈ। ਇਹ ਈਸਟ ਇੰਡੀਆ ਕੰਪਨੀ ਦੇ ਭਾਰਤੀ ਮੂਲ ਦੇ ਸੀਈਓ ਸੰਜੀਵ ਮਹਿਤਾ ਦੁਆਰਾ ਜਾਰੀ ਕੀਤਾ ਗਿਆ ਹੈ।

 

ਇਸ ਨੂੰ ਹੁਣ ਤੱਕ ਦਾ ਸਭ ਤੋਂ ਮਹਿੰਗਾ ਸਿੱਕਾ ਕਿਹਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ‘ਡਬਲ ਈਗਲ’ ਨਾਂ ਦਾ ਸਿੱਕਾ ਦੁਨੀਆ ਦਾ ਸਭ ਤੋਂ ਮਹਿੰਗਾ ਸਿੱਕਾ ਮੰਨਿਆ ਜਾਂਦਾ ਸੀ। ਇਸ ‘ਡਬਲ ਈਗਲ’ ਦੀ ਕੀਮਤ 163 ਕਰੋੜ ਰੁਪਏ ਸੀ। ਇਸਨੂੰ 1933 ਵਿੱਚ ਔਗਸਟਸ ਸੇਂਟ ਗੋਡਾਂਸ ਦੁਆਰਾ ਡਿਜ਼ਾਈਨ ਕੀਤਾ ਗਿਆ ਸੀ। ਮਹਾਰਾਣੀ ਐਲਿਜ਼ਾਬੈਥ ਦੀ ਮੌਤ 8 ਸਤੰਬਰ 2022 ਨੂੰ ਹੋਈ ਸੀ। ਇਕ ਸਾਲ ਬਾਅਦ ਈਸਟ ਇੰਡੀਆ ਕੰਪਨੀ ਨੇ ਉਸ ਨੂੰ ਸ਼ਰਧਾਂਜਲੀ ਦੇਣ ਲਈ ‘ਦਿ ਕਰਾਊਨ ਕੋਇਨ’ ਜਾਰੀ ਕੀਤਾ।

ਇਸ ਸਿੱਕੇ ਦੇ ਕਿਨਾਰਿਆਂ ‘ਤੇ ਮਹਾਰਾਣੀ ਐਲਿਜ਼ਾਬੈਥ II ਦੇ ਹਵਾਲੇ ਲਿਖੇ ਹੋਏ ਹਨ। ਪਹਿਲਾ ਹਵਾਲਾ ਹੈ – ਉਮਰ ਦੇ ਨਾਲ ਅਨੁਭਵ ਆਉਂਦਾ ਹੈ ਅਤੇ ਜੇਕਰ ਸਹੀ ਢੰਗ ਨਾਲ ਵਰਤਿਆ ਜਾਵੇ ਤਾਂ ਇਹ ਇੱਕ ਸੰਪਤੀ ਹੋ ਸਕਦਾ ਹੈ। ਦੂਜਾ ਹਵਾਲਾ ਹੈ- ਆਪਣੇ ਪੁਰਾਣੇ ਮਤਭੇਦਾਂ ਨੂੰ ਪਿੱਛੇ ਛੱਡ ਕੇ ਅਸੀਂ ਇਕੱਠੇ ਅੱਗੇ ਵਧਣ ਲਈ ਤਿਆਰ ਹੋ ਸਕਦੇ ਹਾਂ।

 

 

Have something to say? Post your comment

 

More in International

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ, ਕੌਰ ਇੰਮੀਗ੍ਰੇਸ਼ਨ ਸਟਾਫ਼ ਨੇ ਦਿੱਤੀ ਵਧਾਈ

ਪਿਓ-ਪੁੱਤ ਦਾ 19 ਸਾਲ ਮਗਰੋਂ ਹੋਇਆ ਮਿਲਾਪ

ਕੀਵੀ ਰੇਸਿੰਗ ਸਾਈਕਲਿਸਟ ਦੀ ਚੀਨ ਵਿੱਚ ਮੌਤ

ਪੰਜਾਬ ਦੀ ਧੀ ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ

ਯੂਕਰੇਨ ਦੀ ਫ਼ੌਜ ਰੂਸ ਦੇ 30 ਕਿਲੋਮੀਟਰ ਅੰਦਰ ਤੱਕ ਹੋਈ ਦਾਖ਼ਲ

ਸੜਕ ਹਾਦਸੇ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ

ਨੇਪਾਲ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਜਾਨ ਗਈ

ਕੈਨੇਡਾ ਦੇ PM ਟਰੂਡੋ ਪਹੁੰਚੇ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’