Thursday, September 19, 2024

Chandigarh

ਪੰਜਾਬ ਦਾ ਪਹਿਲਾ ਟੂਰਿਜ਼ਮ ਸਮਿਟ ਮੋਹਾਲੀ ‘ਚ ਹੋਇਆ ਸ਼ੁਰੂ CM ਮਾਨ ਨਾਲ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਪਹੁੰਚੇ

September 11, 2023 04:49 PM
SehajTimes

ਮੁਹਾਲੀ ਦੇ ਸੈਕਟਰ-82 ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। 

CM ਭਗਵੰਤ ਮਾਨ ਨੇ ਮੋਹਾਲੀ ਵਿਖੇ ਸੋਮਵਾਰ ਨੂੰ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਦਾ  ਸ਼ਾਨਦਾਰ ਉਦਘਾਟਨ ਕੀਤਾ ।

ਪ੍ਰੋਗਰਾਮ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਮੌਜੂਦ ਸਨ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹ ਸੰਮੇਲਨ 13 ਸਤੰਬਰ ਤੱਕ ਚੱਲੇਗਾ। ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਨੂੰ ਲੈ ਕੇ ਦੇਸ਼ ਦੀ ਸੈਰ ਸਪਾਟਾ ਸਨਅਤ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਭਵਿੱਖ ਵਿੱਚ ਪੰਜਾਬ ਨੂੰ ਵੱਡਾ ਆਰਥਿਕ ਲਾਭ ਹੋਵੇਗਾ।ਸੰਮੇਲਨ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਮਾਨ ਸੈਰ ਸਪਾਟਾ ਖੇਤਰ ਅਤੇ ਉਦਯੋਗ ‘ਤੇ ਆਧਾਰਿਤ ਟਰੈਵਲ ਮਾਰਟ ਦਾ ਉਦਘਾਟਨ ਵੀ ਕਰਨਗੇ। ਸੈਰ ਸਪਾਟਾ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ 12 ਸਤੰਬਰ ਨੂੰ ਹੋਣ ਵਾਲੇ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ। ਸੈਰ ਸਪਾਟਾ ਮੰਤਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ ਲਗਭਗ 600 ਉੱਘੀਆਂ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਫਿਲਮ ਅਤੇ ਸੰਗੀਤ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੀਆਂ। ਦਘਾਟਨੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ ਨਾਚ, ਲੁੱਡੀ, ਝੂਮਰ, ਭੰਗੜੇ ਰਾਹੀਂ ਪੰਜਾਬ ਦੇ ਲੋਕ ਨਾਚਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ: ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਵੱਲੋਂ ਸੰਗੀਤਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ। ਉਦਘਾਟਨੀ ਸਮਾਰੋਹ ਤੋਂ ਬਾਅਦ ਅੰਮ੍ਰਿਤਸਰ ਐਜ਼ ਏ ਵੈਡਿੰਗ ਡੈਸਟੀਨੇਸ਼ਨ, ਹੈਰੀਟੇਜ ਟੂਰਿਜ਼ਮ, ਈਕੋ ਐਂਡ ਫਾਰਮ ਟੂਰਿਜ਼ਮ, ਅੰਮ੍ਰਿਤਸਰ ਦਿ ਹਿੰਟਰਲੈਂਡ ਐਂਡ ਕਲੂਨੀ ਟੂਰਿਜ਼ਮ, ਵੈਲਨੈਸ ਟੂਰਿਜ਼ਮ ਅਤੇ ਮੀਡੀਆ ਐਂਡ ਐਂਟਰਟੇਨਮੈਂਟ ਟੂਰਿਜ਼ਮ ਵਿਸ਼ਿਆਂ ’ਤੇ ਵੱਖ-ਵੱਖ ਸੈਸ਼ਨ ਆਯੋਜਿਤ ਕੀਤੇ ਜਾਣਗੇ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ