Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Chandigarh

ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਵੱਖ-ਵੱਖ ਸਟਾਲਾਂ ਦਾ ਦੌਰਾ

September 12, 2023 07:20 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦੇ ਅੱਜ ਦੂਸਰੇ ਦਿਨ ਸੂਬੇ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਟਰੈਵਲ ਮਾਰਟ ਵਿੱਚ ਭਾਗ ਲੈ ਰਹੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਜਿੱਥੇ ਸੈਰ-ਸਪਾਟਾ ਵਿਭਾਗ ਵੱਲੋਂ ਪੰਜਾਬ ਰਾਜ ਦੇ ਵਿਰਾਸਤ ਨੂੰ ਪੇਸ਼ ਕਰਦੀਆਂ ਝਾਕੀਆਂ ਨੂੰ ਵੇਖਿਆ, ਉਥੇ ਨਾਲ ਹੀ ਪੰਜਾਬ ਦੇ ਲੋਕ ਰੰਗ ਪੇਸ਼ ਕਰਦੇ ਭੰਗੜਾ, ਗਿੱਧਾ, ਕਢਾਈ, ਨਾਲ ਬੁਣਨ ਅਤੇ ਰੂੰ ਕੱਤਣ ਵਾਲੀਆਂ ਬੀਬੀਆਂ ਨਾਲ ਵੀ ਮੁਲਾਕਾਤ ਕੀਤੀ ਗਈ। 
ਇਸ ਦੌਰਾਨ ਇਨ੍ਹਾਂ ਸਟਾਲਾਂ ਵਾਲਿਆਂ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਬਾਰੇ ਉਨ੍ਹਾਂ ਦੇ ਵਿਚਾਰ ਜਾਣੇ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਉਨ੍ਹਾਂ ਤੋਂ ਜਾਣਕਾਰੀ ਵੀ ਲਈ। ਸਟਾਲਾਂ ਵਾਲਿਆਂ ਨੇ ਜਿੱਥੇ ਸਰਕਾਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਨਾਲ ਹੀ ਉਨ੍ਹਾਂ ਦੂਸਰੇ ਰਾਜਾਂ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਵਧੀਆ ਢੰਗ ਨਾਲ ਪੇਸ਼ ਕਰਨ ਦੀ ਅਪੀਲ ਕੀਤੀ। 
ਉਨ੍ਹਾਂ ਕਿਹਾ ਕਿ ਜਿਵੇਂ ਇਸ ਸਮਾਗਮ ਵਿੱਚ ਪੰਜਾਬ ਦੇ ਲੋਕ ਰੰਗ, ਵਿਰਾਸਤ, ਖਾਣ-ਪੀਣ ਅਤੇ ਪੰਜਾਬ ਦੀਆਂ ਅਣਡਿੱਠੀਆਂ ਥਾਵਾਂ ਨੂੰ ਪੇਸ਼ ਕੀਤਾ ਗਿਆ ਹੈ, ਉਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲੱਗਣ ਵਾਲੇ ਮੇਲਿਆਂ ਵਿੱਚ ਵੀ ਪੰਜਾਬ ਸਰਕਾਰ ਨੂੰ ਇਸ ਤਰ੍ਹਾਂ ਦੇ ਸਟਾਲ ਜ਼ਰੂਰ ਲਗਾਉਣੇ ਚਾਹੀਦੇ ਹਨ, ਜਿਸ 'ਤੇ ਸੈਰ ਸਪਾਟਾ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਗਿਆ ਭਵਿੱਖ ਵਿੱਚ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਲੱਗਣ ਵਾਲੇ ਇਸ ਤਰ੍ਹਾਂ ਦੇ ਮੇਲੇ ਵਿੱਚ ਬ੍ਰਾਂਡ ਪੰਜਾਬ ਨੂੰ ਹੋਰ ਬਿਹਤਰ ਢੰਗ ਨਾਲ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ