Friday, November 22, 2024

Chandigarh

ਸੀ.ਡੀ.ਪੀ.ਓ. ਦਫ਼ਤਰ ਦੀ ਸੁਪਰਵਾਈਜ਼ਰ ਰਿਸ਼ਵਤ ਲੈਂਦੀ ਕਾਬੂ

September 13, 2023 11:33 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਸੁਪਰਵਾਈਜ਼ਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਾਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ