Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

September 13, 2023 11:46 AM
SehajTimes

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ 'ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000  ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ.ਐਸ.ਆਈ. ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ