Friday, September 20, 2024

Malwa

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

September 14, 2023 09:54 PM
SehajTimes
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਣਯੋਗ ਉਪ-ਕੁਲਪਤੀ ਪ੍ਰੋ ਅਰਵਿੰਦ ਜੀ ਦੀ ਅਗਵਾਈ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਰੋਜ਼ਾ ਸੈਮੀਨਾਰ 'ਸਰਬ ਰੋਗ ਕਾ ਅਉਖਦੁ ਨਾਮੁ' ਵਿਸ਼ੇ ਤੇ ਆਯੋਜਿਤ ਕੀਤਾ ਗਿਆ। ਡਾ ਗੁੰਜਨਜੋਤ ਕੌਰ , ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦਾ ਚਾਨਣ ਮੁਨਾਰਾ ਹਨ। ਜਿਸ ਵਿਚ ਮੁੱਖ ਵਕਤਾ ਵਜੋਂ ਸ਼ਾਮਲ ਹੋਏ ਸ. ਹਰਦਿਆਲ ਸਿੰਘ (ਸੰਸਥਾਪਕ ਸਰਬ ਰੋਗ ਕਾ ਅਉਖਦੁ ਨਾਮੁ ਮਿਸ਼ਨ) ਨੇ ਕਿਹਾ ਕਿ ਗੁਰਬਾਣੀ ਨੂੰ ਅਮਲ ਵਿਚ ਲਿਆਉਦਿਆਂ ਔਗੁਣਾਂ ਦਾ ਵਿਨਾਸ਼ ਅਤੇ ਸਦਗੁਣਾਂ ਦਾ ਵਿਕਾਸ ਹੁੰਦਿਆਂ ਹੀ ਤਨ ਅਤੇ ਮਨ ਅਰੋਗ ਹੋ ਜਾਂਦੇ ਹਨ।
 
ਵਿਸ਼ੇਸ਼ ਵਕਤਾ ਵਜੋਂ ਸ਼ਾਮਲ ਹੋਏ ਡਾ ਹਰਸ਼ਿੰਦਰ ਕੌਰ (ਬਾਲ ਰੋਗ ਮਾਹਿਰ) ਨੇ ਡਾਕਟਰੀ ਗਿਆਨ ਅਤੇ ਗੁਰਬਾਣੀ ਦੇ ਨਜ਼ਰੀਏ ਤੋਂ ਸਰੀਰਕ ਰੋਗਾਂ ਦੇ ਇਲਾਜ ਦਾ ਸਮਾਧਾਨ ਦੱਸਿਆ। ਵਿਸ਼ੇਸ਼ ਮਹਿਮਾਨ ਡਾ ਹਰਵਿੰਦਰ ਕੌਰ (ਡੀਨ ਵਿਦਿਆਰਥੀ ਭਲਾਈ) ਨੇ ਮਾਨਵੀ ਸਰੋਕਾਰਾਂ ਦੀ ਨਿਸ਼ਾਨਦੇਹੀ ਗੁਰਬਾਣੀ ਦੀ ਲੋਅ ਵਿਚ ਕਰਨ ਤੇ ਜ਼ੋਰ ਦਿੱਤਾ। ਡਾ ਮਲਕਿੰਦਰ ਕੌਰ ਜੀ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਗੁਰਬਾਣੀ ਨੂੰ ਉੱਚੀ ਸੁੱਚੀ ਜੀਵਨ ਸ਼ੈਲੀ ਦਾ ਆਧਾਰ ਦੱਸਿਆ। ਇਸ ਮੌਕੇ ਡਾ ਗੁਰਮੀਤ ਸਿੰਘ ਸਿੱਧੂ, ਡਾ ਪਰਮਿੰਦਰ ਕੌਰ, ਡਾ ਪਰਮਵੀਰ ਸਿੰਘ, ਡਾ ਬਲਵਿੰਦਰਜੀਤ ਕੌਰ ਭੱਟੀ, ਡਾ ਸੁਰਜੀਤ ਭੱਟੀ, ਡਾ ਦਿਲਬਰ ਸਿੰਘ, ਡਾ ਹਿੰਮਤ ਸਿੰਘ ਅਤੇ ਡਾ ਸ਼ਮਸ਼ੇਰ ਸਿੰਘ ਜੀ ਨੇ ਹਾਜ਼ਰੀ ਭਰੀ। ਸਮੂਹ ਵਿਭਾਗੀ ਸਟਾਫ਼ , ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀ ਭਰੀ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ