ਮਾਨਸਾ ਜ਼ਿਲ੍ਹੇ ਦੇ ਵਿੱਚੋਂ ਨਸ਼ਿਆਂ ਦੇ ਖਿਲਾਫ ਉੱਠੀ ਆਵਾਜ਼ ਹੁਣ ਪੂਰੇ ਪੰਜਾਬ ਦੇ ਵਿੱਚ ਗੂੰਜਣ ਲੱਗੀ ਹੈ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਅੱਜ ਮਾਨਸਾ ਵਿਖੇ ਨਸ਼ਾ ਵਿਰੋਧੀ ਕਮੇਟੀ ਦੇ ਨਾਲ ਬਾਬਾ ਬੂਝਾ ਸਿੰਘ ਭਵਨ ਦੇ ਵਿੱਚ ਮੀਟਿੰਗ ਕੀਤੀ ਇਸ ਮੀਟਿੰਗ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੀ ਪੂਰੀ ਟੀਮ ਮੌਜੂਦ ਸੀ ਇਸ ਮੌਕੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮਾਨਸਾ ਦੀ ਧਰਤੀ ਤੋਂ ਨੌਜਵਾਨ ਪਰਵਿੰਦਰ ਸਿੰਘ ਨੇ ਨਸ਼ੇ ਦੇ ਖਿਲਾਫ ਆਵਾਜ਼ ਉਠਾਈ ਸੀ ਤਾਂ ਜਿਸ ਤੋਂ ਬਾਅਦ ਉਸ ਨੂੰ ਜੇਲ ਬੰਦ ਕਰ ਦਿੱਤਾ ਗਿਆ।
ਪਰ ਮਾਨਸਾ ਦੇ ਲੋਕਾਂ ਨੇ ਉਹਨਾਂ ਦਾ ਸਾਥ ਦੇ ਕੇ ਪਰਵਿੰਦਰ ਨੂੰ ਜੇਲ੍ਹ ਦੇ ਵਿੱਚੋਂ ਰਿਹਾਅ ਕਰਵਾਇਆ ਕਰਵਾਇਆ ਅਤੇ ਅੱਜ ਨਸ਼ੇ ਦੇ ਖਿਲਾਫ ਪੂਰੇ ਪੰਜਾਬ ਦੇ ਵਿੱਚ ਲੋਕ ਬੰਦ ਹੋ ਗਏ ਹਨ ਇਸ ਲਈ ਉਹਨਾਂ ਵੱਲੋਂ ਅੱਜ ਇਹਨਾਂ ਦੇ ਨਾਲ ਮੀਟਿੰਗ ਕੀਤੀ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਲੁਧਿਆਣਾ ਵਿਖੇ ਵੀ ਇੱਕ ਵੱਡੀ ਮੀਟਿੰਗ ਕਰਾਂਗੇ ਅਤੇ ਇਹ ਕਾਫਲਾ ਹੋਰ ਵੀ ਵੱਡਾ ਹੋ ਜਾਵੇਗਾ ਇਸ ਦੌਰਾਨ ਅਰਵਿੰਦਰ ਸਿੰਘ ਝੋਟਾ ਅਤੇ ਰਾਜਵਿੰਦਰ ਸਿੰਘ ਰਾਣਾ ਨੇ ਵੀ ਕਿਹਾ ਕਿ ਅੱਜ ਉਨ੍ਹਾਂ ਦੀ ਮੀਟਿੰਗ ਬਹੁਤ ਹੀ ਸਫਲਤਾਪੂਰਵ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਵੱਲੋਂ ਪੂਰੇ ਪੰਜਾਬ ਵਿੱਚ ਨਸ਼ੇ ਦੇ ਖਿਲਾਫ ਲੋਕਾਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਹੋਕਾ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸਾਬਕਾ ਡੀ ਐਸ ਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਵੀ ਨਸ਼ੇ ਦੇ ਖਿਲਾਫ ਆਵਾਜ਼ ਉਠਾਈ ਗਈ ਸੀ ਜਿਸ ਕਾਰਨ ਉਹਨਾਂ ਨੂੰ ਜੇਲ ਜਾਣਾ ਪਿਆ ਅਤੇ ਅੱਜ ਉਨ੍ਹਾਂ ਵੱਲੋਂ ਵੀ ਸਾਡੀ ਟੀਮ ਦੇ ਨਾਲ ਮਿਲ ਕੇ ਪੂਰੇ ਪੰਜਾਬ ਨੂੰ ਹੋਰ ਵੀ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।