ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਛੇੜੀ ਗਈ ਹੈ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਦੇ ਹਵਾਲੇ ਕੀਤਾ ਜਾ ਰਿਹਾ ਹੈ ਮਾਨਸਾ ਜ਼ਿਲ੍ਹੇ ਦੇ ਪਿੰਡ ਪੰਚਾਇਤ ਵਲੋਂ ਨੌਜਵਾਨਾਂ ਦੀ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਨੂੰ ਨਸ਼ਾ ਮੁਕਤ ਕਰ ਦਿੱਤਾ ਗਿਆ ਅਤੇ ਪਿੰਡ ਦੇ ਜੋ ਨੌਜਵਾਨ ਨਸ਼ੇ ਦੇ ਵਿੱਚ ਗ੍ਰਸਤ ਸਨ ਉਨ੍ਹਾਂ ਨੌਜਵਾਨਾਂ ਨੂੰ ਨਸ਼ਾ ਛੁਡਾਓ ਸੈਂਟਰਾਂ ਵਿੱਚ ਭਰਤੀ ਕਰਵਾਉਣ ਤੋਂ ਬਾਅਦ ਨਸ਼ਾ ਮੁਕਤ ਕਰ ਦਿੱਤੇ ਗਏ ਹਨ।
ਪਿੰਡ ਦੇ ਸਰਪੰਚ ਸੰਜੀਵ ਕੁਮਾਰ ਨੇ ਦੱਸਿਆ ਕਿ ਪਿੰਡ ਕੱਲ੍ਹੋ ਦੇ ਵਿੱਚ ਨਸ਼ੇ ਦੀ ਵਿਕਰੀ ਸੀ ਅਤੇ ਪਿੰਡ ਦੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਧੱਸ ਚੁੱਕੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਦੇ ਵਿੱਚ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ ਅਤੇ ਇਸ ਕਮੇਟੀ ਵੱਲੋਂ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਪਹਿਚਾਣ ਕਰਕੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਸੈਂਟਰਾਂ ਦੇ ਵਿੱਚ ਭਰਤੀ ਕਰਵਾਇਆ ਗਿਆ ਅਤੇ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਕੇ ਨਸ਼ਾ ਵੇਚਣ ਤੋਂ ਤੌਬਾ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਪਿੰਡ ਕਦੋ ਨਸ਼ਾ ਮੁਕਤ ਹੋ ਚੁੱਕਿਆ ਹੈ ਜਿਸ ਦੇ ਤਹਿਤ ਅੱਜ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।