Saturday, January 11, 2025
BREAKING NEWS
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 7 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਹੀਂ ਰਹੇ ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

Malwa

ਡਾ. ਬਲਬੀਰ ਸਿੰਘ ਜੀ ਦਾ ਸਾਲਾਨਾ ਬਰਸੀ ਸਮਾਗਮ ਆਯੋਜਿਤ ਕੀਤਾ ਗਿਆ

October 03, 2023 03:49 PM
SehajTimes
ਪੰਜਾਬੀ ਯੂਨੀਵਰਸਿਟੀ, ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵਿਖੇ ਡਾ. ਬਲਬੀਰ ਸਿੰਘ ਜੀ ਦਾ 49ਵਾਂ ਬਰਸੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਕੰਵਰਪਾਲ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਵਲੋਂ ‘ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ’ ਬਾਰੇ ਖੋਜ-ਭਰਪੂਰ ਵਿਚਾਰ ਸਾਂਝੇ ਕੀਤੇ ਗਏ। ਉਹਨਾਂ ਨੇ ਦਸਿਆ ਕਿ ਜਿਸ ਸਮੇਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ ਅਰੰਭ ਹੋਇਆ, ਉਸ ਸਮੇਂ ਸਿੱਖ ਸਿਧਾਂਤਾਂ ਅਤੇ ਮਰਯਾਦਾ ਪੱਖੋਂ ਸਿੱਖਾਂ ਵਿਚ ਬਹੁਤ ਕਮੀਆਂ ਆ ਚੁਕੀਆਂ ਸਨ। ਇਹਨਾਂ ਕਮੀਆਂ ਨੂੰ ਦੂਰ ਕਰਨ ਲਈ ਸਿੰਘ ਸਭਾ ਲਹਿਰ ਨੇ ਨਿਯਮ-ਬਧ ਤਰੀਕੇ ਨਾਲ ਕੰਮ ਕੀਤਾ ਅਤੇ ਸਿੱਖ ਪੁਨਰ-ਜਾਗ੍ਰਤੀ ਲਈ ਸਲਾਹੁਣ ਯੋਗ ਕਾਰਜ ਕੀਤਾ। ਉਹਨਾਂ ਤੋਂ ਬਾਅਦ ਦੇਹਰਾਦੂਨ ਦੀ ਸੰਗਤ ਵਲੋਂ ਸ. ਦਵਿੰਦਰ ਸਿੰਘ ਬਿੰਦਰਾ ਨੇ ਡਾ. ਬਲਬੀਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 
 
 
ਉਹਨਾਂ ਤੋਂ ਬਾਅਦ ਸਿੱਖ ਵਿਸ਼ਵਕੋਸ਼ ਵਿਭਾਗ ਦੇ ਮੁਖੀ ਅਤੇ ਮੁੱਖ ਸੰਪਾਦਕ ਡਾ. ਪਰਮਵੀਰ ਸਿੰਘ ਦੁਆਰਾ ਸਿੰਘ ਸਭਾ ਲਹਿਰ ਦੇ ਅਰੰਭ, ਕਾਰਜ-ਪ੍ਰਣਾਲੀ ਅਤੇ ਯੋਗਦਾਨ ਬਾਰੇ ਕੀਮਤੀ ਤੱਥ ਸੰਗਤਾਂ ਦੇ ਸਨਮੁੱਖ ਰੱਖੇ ਗਏ। ਉਹਨਾਂ ਨੇ ਦਸਿਆ ਕਿ ਸਿੰਘ ਸਭਾ ਲਹਿਰ ਦੇ ਅਰੰਭ ਤਕ ਜੋ ਸਿੱਖਾਂ ਵਿਚ ਕਮੀਆਂ ਆਈਆਂ ਸਨ, ਉਹਨਾਂ ਦਾ ਵਡਾ ਕਾਰਨ ਖਾਲਸਾ ਰਾਜ ਦੀ ਸਮਾਪਤੀ ਪਿੱਛੋਂ ਅੰਗਰੇਜ਼ਾਂ ਦੁਆਰਾ ਵਰਤੀ ਗਈ ਵਿਸ਼ੇਸ਼ ਨੀਤੀ ਸੀ।  
 
 
ਇਸ ਮੌਕੇ ਕੇਂਦਰ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਵਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਪ੍ਰੋ. ਹਰਬੀਰ ਸਿੰਘ ਰੰਧਾਵਾ, ਪ੍ਰੋ. ਪੁਰਸ਼ੋਤਮ ਸਿੰਘ, ਡਾ. ਕਸ਼ਮੀਰ ਸਿੰਘ, ਸ. ਅਮਰਜੀਤ ਸਿੰਘ ਭਾਟੀਆ, ਡਾ. ਗੋਵਿਲ, ਜੇ. ਐਸ. ਓਬਰਾਏ, ਕਵੀ ਅੰਬਰ ਖਰਵੰਦਾ, ਅਨੰਦ ਅਸੀਰ, ਅਰਵਿੰਦਰ ਸਿੰਘ, ਪਰਮਿੰਦਰ ਸਿੰਘ, ਮਨਜੀਤ ਕੌਰ, ਜਤਿੰਦਰ ਕੌਰ ਆਦਿ ਪਤਵੰਤਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ।

Have something to say? Post your comment

 

More in Malwa

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ : ਗੀਤਿਕਾ ਸਿੰਘ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

ਸੁਨਾਮ ਵਿਖੇ ਜੀਐਸਟੀ ਰਜਿਸਟ੍ਰੇਸ਼ਨ ਲਈ ਸਰਵੇ ਕੀਤਾ ਸ਼ੁਰੂ

ਕੰਪਿਊਟਰ ਟੀਚਰ ਅੱਜ ਸੁਨਾਮ 'ਚ ਝਾੜੂ ਫੂਕਕੇ ਮਨਾਉਣਗੇ ਲੋਹੜੀ 

ਜਲ ਸਰੋਤ ਵਿਭਾਗ ਨੇ ਕਰਵਾਇਆ ਧਾਰਮਿਕ ਸਮਾਗਮ 

ਕਿਸਾਨਾਂ ਨੇ ਨਮੋਲ 'ਚ ਫੂਕੀ ਕੇਂਦਰ ਸਰਕਾਰ ਦੀ ਅਰਥੀ 

ਪਿੰਡ ਪੱਬਰਾ 'ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਭਾਸ਼ਾ ਵਿਭਾਗ ਪੰਜਾਬ ਵੱਲੋਂ 1.18 ਲੱਖ ਦੁਰਲੱਭ ਪੁਸਤਕਾਂ ਦੀ ਡਿਜੀਟਾਈਜੇਸ਼ਨ ਦਾ ਕਾਰਜ ਆਰੰਭ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ