Friday, September 20, 2024

Sports

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜੀਆ ਸਕੂਲ ਦੀ ਝੰਡੀ

October 04, 2023 08:39 PM
SehajTimes

ਬਰਨਾਲਾ : ਪੰਜਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ–2 ਤਹਿਤ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸਕੂਲ ਦੇ 14 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ ਡੀ.ਪੀ.ਗੁਰਚਰਨ ਸਿੰਘ ਬੇਦੀ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਵਿੱਚ ਸਕੂਲ ਦੇ ਖਿਡਾਰੀਆਂ ਨੇ ਅੰਡਰ 17 ਸਾਲ (ਲੜਕੇ)  ਵਿੱਚ ਜਿਲ੍ਹੇ ਭਰ ਵਿੱਚੋਂ ਪਹਿਲਾਅੰਡਰ 17 ਸਾਲ ਲੜਕੀਆਂ ਵਿੱਚ ਦੂਸਰਾ ਅਤੇ ਅੰਡਰ 14 ਸਾਲ ਲੜਕੀਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਸਕੂਲ ਪਹੁੰਚਣ 'ਤੇ ਜੇਤੂ ਖਿਡਾਰੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਨੇ ਉਮੀਦੀ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਭੱਠਲ ਨੇ ਖਿਡਾਰੀਆਂ ਨੂੰ ਵਧਾਈਆਂ ਦਿੰਦੇ ਹੋਏ ਸਾਰੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੇਣ ਦਾ ਵਾਅਦਾ ਕੀਤਾ ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ