Thursday, April 10, 2025

Malwa

ਨਸ਼ਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ -- ਜੌਹਲ

October 06, 2023 05:15 PM
SehajTimes

 

ਸੁਨਾਮ (ਦਰਸ਼ਨ ਸਿੰਘ ਚੌਹਾਨ) :  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਨ ਐਸ ਐਸ ਵਿਭਾਗ ਅਤੇ ਥਾਣਾ ਸਿਟੀ ਸੁਨਾਮ ਦੇ ਐਸਐਚਓ ਇੰਸਪੈਕਟਰ ਦੀਪਇੰਦਰਪਾਲ ਸਿੰਘ ਜੇਜੀ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਸ਼ੁੱਕਰਵਾਰ ਨੂੰ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਕਾਲਜ਼ ਪ੍ਰਿੰਸੀਪਲ ਡਾਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਵਿਚ ਮਾਨਯੋਗ ਜੁਡੀਸ਼ੀਅਲ ਮੈਜਿਸਟਰੇਟ ਸੀਨੀਅਰ ਡਵੀਜ਼ਨ ਗੁਰਪਿੰਦਰ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਜੁਡੀਸ਼ੀਅਲ ਮੈਜਿਸਟਰੇਟ ਗੁਰਭਿੰਦਰ ਸਿੰਘ ਜੌਹਲ ਨੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਸਮਾਜ ਲਈ ਘਾਤਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ । ਸਮੁੱਚੇ ਸਮਾਜ ਖਾਸਕਰ ਨੌਜਵਾਨਾਂ ਨੂੰ ਇਕੱਠੇ ਹੋਕੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤੀ ਕਰਨ ਦੀ ਲੋੜ ਹੈ।

ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਨਾਟਕ ਦਾ ਮੰਚਨ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਦੇ ਪੋਸਟਰ ਬਣਾਏ ਅਤੇ ਭਾਸ਼ਣ ਮੁਕਾਬਲੇ ਵਿੱਚ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਐਡਵੋਕੇਟ ਰਵਿੰਦਰ ਭਾਰਦਵਾਜ, ਵਾਈਸ ਪ੍ਰਿੰਸੀਪਲ ਡਾ.ਅਚਲਾ ਸਿੰਗਲਾ, ਐਨ.ਐਸ.ਐਸ ਪ੍ਰੋਗਰਾਮ ਅਫਸਰ ਡਾਕਟਰ ਰਮਨਦੀਪ ਕੌਰ, ਪ੍ਰੋਫੈਸਰ ਨਰਦੀਪ ਸਿੰਘ, ਮੁਖਤਿਆਰ ਸਿੰਘ, ਚਮਕੌਰ ਸਿੰਘ, ਐਡਵੋਕੇਟ ਹਰਦੀਪ ਸਿੰਘ ਚੱਠਾ, ਮੈਡਮ ਪਾਰੂਲ ਸਿਡਾਨਾ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
ਫਾਈਲ 6-- ਸੁਨਾਮ -- ਸੈਮੀਨਾਰ

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ