ਮਾਲੇਰਕੋਟਲਾ, (ਅਸ਼ਵਨੀ ਸੋਢੀ) : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 08 ਅਕਤੂਬਰ ਤੱਕ ਜ਼ਿਲ੍ਹੇ ਦੇ 46 ਮੰਡੀਆਂ ਵਿੱਚੋਂ ਕੇਵਲ 08 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਏ ਹੈ । ਇਨ੍ਹਾਂ ਮੰਡੀਆਂ ਵਿੱਚ ਹੁਣ ਤੱਕ ਆਏ 2310 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 1938 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 03 ਕਰੋੜ 99 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰੀਬ 461 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਜਿਨਸ ਦੀ ਲਿਫ਼ਟਿੰਗ ਲਗਾਤਾਰ ਨਿਰਵਿਘਨ ਜਾਰੀ ਹੈ ਬਾਕੀ ਰਹਿੰਦੀ ਜਿਨਸ ਦੀ ਜਲਦ ਹੀ ਲਿਫ਼ਟਿੰਗ ਕਰਵਾ ਦਿੱਤੀ ਜਾਵੇਗੀ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦਾ ਬਿਨਾ ਅੱਗ ਲਗਾਏ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਤਾਂ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ ਅਤੇ ਮਨੁੱਖੀ ਸਿਹਤ ਦੇ ਨਾਲ ਨਾਲ ਜ਼ਮੀਨੀ ਸਿਹਤ ਦਾ ਸੁਧਾਰ ਹੋ ਸਕੇ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਅੱਗ ਲਗਾਉਣ ਨਾਲ ਪੈਦਾ ਹੁੰਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਹੋਰ ਕਿਹਾ ਕਿ ਉਹ ਸੁੱਕਾ ਝੋਨਾ ਹੀ ਕੇਵਲ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਜਿਨਸ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।
ਜ਼ਿਲ੍ਹੇ ਦੀਆ ਮੰਡੀਆਂ ਵਿੱਚ ਹੁਣ ਤੱਕ 2310 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਦੀ ਕੀਤੀ ਅਪੀਲ
ਮਾਲੇਰਕੋਟਲਾ 09 ਅਕਤੂਬਰ(ਅਸ਼ਵਨੀ ਸੋਢੀ) ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਨੇ ਦੱਸਿਆ ਕਿ ਮਿਤੀ 08 ਅਕਤੂਬਰ ਤੱਕ ਜ਼ਿਲ੍ਹੇ ਦੇ 46 ਮੰਡੀਆਂ ਵਿੱਚੋਂ ਕੇਵਲ 08 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਏ ਹੈ । ਇਨ੍ਹਾਂ ਮੰਡੀਆਂ ਵਿੱਚ ਹੁਣ ਤੱਕ ਆਏ 2310 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 1938 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ 03 ਕਰੋੜ 99 ਰੁਪਏ
ਖ਼ਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 03 ਕਰੋੜ 99 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰੀਬ 461 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਜਿਨਸ ਦੀ ਲਿਫ਼ਟਿੰਗ ਲਗਾਤਾਰ ਨਿਰਵਿਘਨ ਜਾਰੀ ਹੈ ਬਾਕੀ ਰਹਿੰਦੀ ਜਿਨਸ ਦੀ ਜਲਦ ਹੀ ਲਿਫ਼ਟਿੰਗ ਕਰਵਾ ਦਿੱਤੀ ਜਾਵੇਗੀ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦਾ ਬਿਨਾ ਅੱਗ ਲਗਾਏ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਤਾਂ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ ਅਤੇ ਮਨੁੱਖੀ ਸਿਹਤ ਦੇ ਨਾਲ ਨਾਲ ਜ਼ਮੀਨੀ ਸਿਹਤ ਦਾ ਸੁਧਾਰ ਹੋ ਸਕੇ । ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਅੱਗ ਲਗਾਉਣ ਨਾਲ ਪੈਦਾ ਹੁੰਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਹੋਰ ਕਿਹਾ ਕਿ ਉਹ ਸੁੱਕਾ ਝੋਨਾ ਹੀ ਕੇਵਲ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਜਿਨਸ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।