Saturday, March 22, 2025
BREAKING NEWS
ਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ 

Malwa

ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੱਲੋਂ ਪਿੰਡਾਂ ਦਾ ਦੌਰਾ, ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨਾਲ ਮੁਲਾਕਾਤ

October 12, 2023 04:01 PM
SehajTimes

ਸਮਾਣਾ (ਦਲਜਿੰਦਰਸਿੰਘ) :  ਪਟਿਆਲਾ ਦੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਅੱਜ ਸਮਾਣਾ ਦੇ ਪਿੰਡਾਂ ਕੁਲਾਰਾਂ ਤੇ ਫ਼ਤਹਿਪੁਰ, ਜਿੱਥੇ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਸੰਭਾਲੀ ਜਾ ਰਹੀ ਹੈ, ਦਾ ਦੌਰਾ ਕਰਕੇ ਕਿਸਾਨਾਂ ਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਚਰਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਸਤਗੁਰ ਸਿੰਘ ਵੀ ਮੌਜੂਦ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਇਸ ਵਾਰ ਸਮੇਂ ਤੋਂ ਪਹਿਲਾਂ ਹੀ ਪਰਾਲੀ ਸੰਭਾਲਣ ਵਾਲੀ ਇੰਡਸਟਰੀ ਤੇ ਬੇਲਰਾਂ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀ ਅਗੇਤੀ ਮੈਪਿੰਗ ਕਰਵਾ ਲਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ, ਐਨ.ਜੀ.ਟੀ., ਸੀ.ਏ.ਕਿਉ.ਐਮ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਪਿੰਡ ਵਿੱਚ ਜਾ ਕੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਖੇਤਾਂ ਵਿੱਚ ਅੱਗ ਨਾਲ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲੀ ਪਹਿਲਕਦਮੀ ਕਰਕੇ ਕਿਸਾਨਾਂ ਦੀ ਸਹੂਲਤ ਲਈ ਵਟਸਐਪ ਚੈਟਬੋਟ ਨੰਬਰ 73800-16070 ਵੀ ਸ਼ੁਰੂ ਕੀਤਾ ਹੈ, ਤਾਂ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਤੇ ਮਨੁੱਖੀ ਸਿਹਤ, ਜਮੀਨ ਦੀ ਉਪਜਾਊ ਸ਼ਕਤੀ ਸੰਭਾਲਣ ਲਈ ਪਰਾਲੀ ਨੂੰ ਲੱਗ ਨਾ ਲਗਾਈ ਜਾਵੇ।
ਏ.ਡੀ.ਸੀ. ਨੇ ਕਿਹਾ ਕਿ ਮਲਚਰ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰਾਂ ਆਦਿ ਨਾਲ ਪਰਾਲੀ ਦੀ ਸੰਭਾਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ ਵੱਲੋਂ ਪਰਾਲੀ ਲੈਣ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਗਾਵੇ। ਡੀ.ਏ.ਪੀ. ਦੀ ਪੂਰਤੀ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਵਾਸਤੇ ਲੋੜੀਦੇ ਡੀ.ਏ.ਪੀ. ਦੀ ਸਪਲਾਈ ਉਪਲਬੱਧ ਕਰਵਾਈ ਜਾ ਰਹੀ ਹੈ। ਇਸ ਦੌਰਾਨ ਫ਼ਤਹਿਪੁਰ ਦੇ ਪਿੰਡ ਵਾਸੀਆਂ ਤੋਂ ਇਲਾਵਾ ਗੋਬਿੰਦ ਨਗਰ ਕੁਲਾਰਾਂ ਤੇ ਕੁਲਾਰਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚ ਤੇ ਪਿੰਡ ਵਾਸੀ ਵੀ ਮੌਜੂਦ ਸਨ।

   

   

Have something to say? Post your comment

 

More in Malwa

ਭਾਰਤ ਸਰਕਾਰ" ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ 

ਡੀ.ਸੀ. ਵੱਲੋਂ  ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਮਹਿਲਾ ਦੋਸਤ ਨਾਲ ਵਿਅਕਤੀ ਨੇ ਨਿਗਲਿਆ ਜ਼ਹਿਰ ਦੋਵਾਂ ਦੀ ਮੌਤ 

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 30 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਸਬੰਧੀ ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਤਿਆਰੀਆਂ ਦਾ ਜਾਇਜ਼ਾ

ਭਗਵੰਤ ਮਾਨ ਨੇ ਬੜੀ ਬੇਸ਼ਰਮੀ ਨਾਲ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ : ਸਰਬਜੀਤ ਸਿੰਘ ਝਿੰਜਰ

ਸੁਨਾਮ ਵਿਖੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ  

PDA ਦੀ ਨਿਵੇਕਲੀ ਪਹਿਲਕਦਮੀ ; PDA ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਬੱਚਿਆਂ ਲਈ ਕਰੈੱਚ ਦਾ ਮਨੀਸ਼ਾ ਰਾਣਾ ਵੱਲੋਂ ਉਦਘਾਟਨ

ਚਿਰੰਜੀ ਲਾਲ ਜੈਨ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ 23 ਨੂੰ 

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ