Thursday, April 10, 2025

International

ਇਜ਼ਰਾਈਲ-ਹਮਾਸ ਜੰਗ : ਅਮਰੀਕਾ ਵਿੱਚ ਇਜ਼ਰਾਈਲੀ ਮੂਲ ਦੇ 6 ਸਾਲਾ ਅਮਰੀਕੀ ਬੱਚੇ ਦਾ ਚਾਕੂ ਮਾਰ-ਮਾਰ ਕੇ ਕੀਤਾ ਕਤਲ

October 16, 2023 01:21 PM
SehajTimes

ਇਜ਼ਰਾਈਲ ਅਤੇ ਅਤਿਵਾਦੀ ਸੰਗਠਨ ਹਮਾਸ ਦਰਮਿਆਨ ਚੱਲ ਰਹੀ ਜੰਗ ਦੇ ਚਲਦਿਆਂ ਅਮਰੀਕਾ ਵਿੱਚ ਇਕ ਫ਼ਲਸਤੀਨੀ ਅਮਰੀਕੀ ਬੱਚੇ ਨੂੰ 71 ਸਾਲਾ ਮਕਾਨ ਮਾਲਕ ਨੇ ਚਾਕੂਆਂ ਨਾਂਲ ਵਿੰਨ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਇਸ ਤੋਂ ਇਲਾਵਾ ਉਸਦੀ ਮਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤੇ ਜਾਣਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਹੋਈਆਂ ਮੀਡੀਆ ਰਿਪੋਰਟਾਂ ਅਨੁਸਾਰ ਇਜ਼ਰਾਈਲ ਅਤੇ ਅਤਿਵਾਦੀ ਸੰਗਠਨ ਹਮਾਸ ਵਿਚਾਲੇ ਪਿਛਲੇ ਕਈ ਦਿਨਾਂ ਤੋਂ ਜੰਗ ਚੱਲ ਰਹੀ ਹੈ। ਇਜ਼ਰਾਈਲ ਵੱਲੋਂ ਗ਼ਾਜ਼ਾ ਵਿੱਚ ਕੀਤੇ ਜਾ ਰਹੇ ਹਮਲਿਆਂ ਕਾਰਨ ਵੱਡੀ ਗਿਣਤੀ ਮੌਤਾਂ ਹੋਈਆਂ ਹਨ ਅਤੇ ਲੋਕਾਂ ਨੂੰ ਘਰੋਂ ਬੇਘਰ ਹੋਣਾ ਪੈ ਰਿਹਾ ਹੈ। ਇਸ ਸਭ ਦੇ ਚਲਦਿਆਂ ਦੁਨੀਆਂ ਦੇ ਵੱਖ ਵੱਖ ਕੋਨਿਆਂ ਵਿੱਚੋਂ ਲੋਕਾਂ ਵਿੱਚ ਇਜ਼ਰਾਈਲ ਦੀ ਇਸ ਕਾਰਵਾਈ ਦਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਚੀਨ ਦੇ ਵਿੱਚ ਇਕ ਇਜ਼ਰਾਈਲੀ ਮੂਲ ਦੇ ਵਿਅਕਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਇਲਾਵਾ ਅਮਰੀਕਾ ਦੇ ਇਲੀਨੋਇਸ ਵਿੱਚ ਇਕ 71 ਸਾਲਾ ਵਿਅਕਤੀ ਨੇ 6 ਸਾਲ ਦੇ ਇਜ਼ਰਾਈਲ ਮੂਲ ਦੇ ਅਮਰੀਕੀ ਬੱਚੇ ਦਾ ਬੁਰੀ ਤਰ੍ਹਾਂ ਨਾਲ ਚਾਕੂਆਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਹੈ ਜਿਸ ਦੀ ਕਿ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਵਿਅਕਤੀ ਵੱਲੋਂ ਬੱਚੇ ਦੀ ਮਾਂ ਦੇ ਵੀ ਚਾਕੂ ਮਾਰੇ ਗਏ ਜੋ ਜ਼ਖਮੀ ਹੋ ਗਈ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਸਥਾਨਕ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਹੈ।
ਸਥਾਨਕ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਕਤ ਵਿਅਕਤੀ ਵੱਲੋਂ ਇਜ਼ਰਾਈਲ ਅਤੇ ਹਮਾਸ ਦਰਮਿਆਨ ਚੱਲ ਰਹੀ ਜੰਗ ਦੇ ਰੋਸ ਵਜੋਂ ਕੀਤਾ ਹੈ। ਬੱਚੇ ਦੀ ਮਾਂ ਨੇ 911 ’ਤੇ ਫ਼ੋਨ ਕਰ ਕੇ ਉਸਦੇ ਮਕਾਨ ਮਾਲਕ ਵੱਲੋਂ ਕੀਤੀ ਇਸ ਘਟਨਾ ਦੀ ਜਾਣਕਾਰੀ ਦਿਤੀ। ਵਿਅਕਤੀ ਦੀ ਪਛਾਣ ਜੋਸਫ਼ ਐਮ ਜੁਬਾ ਵਜੋਂ ਹੋਈ ਹੈ ਜਿਸ ’ਤੇ ਕਤਲ, ਇਰਾਦਾ ਕਤਨ ਆਦਿ ਦੇ ਦੋਸ਼ਾਂ ਤਹਿਤ ਧਾਰਾ ਲਗਾ ਕੇ ਮਾਮਲਾ ਦਰਜ ਕਰ ਲਿਆ ਹੈ।

Have something to say? Post your comment

 

More in International

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ