ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥