ਪਟਿਆਲਾ, (ਦਲਜਿੰਦਰ ਸਿੰਘ) : ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰਕ ਵਿੰਗ ਨਾਲ ਸਬੰਧਤ ਵਪਾਰੀਆਂ ਦੀ ਮੀਟਿੰਗ ਜਥੇਬੰਦੀ ਦੇ ਪੰਜਾਬ ਪ੍ਰਧਾਨ ਕੇ.ਕੇ. ਗਾਬਾ ਦੇ ਨਿਵਾਸ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਪਟਿਆਲਾ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਤ ਵਪਾਰੀ ਆਗੂਆਂ ਵਿੱਚ ਮੁੱਖ ਤੌਰ 'ਤੇ ਕ੍ਰਿਸ਼ਨ ਲਾਲ ਬਾਂਸਲ ਜ਼ਿਲ੍ਹਾ ਚੇਅਰਮੈਨ, ਅਸ਼ੋਕ ਆਨੰਦ ਜ਼ਿਲ੍ਹਾ ਜਨਰਲ ਸਕੱਤਰ, ਸਤੀਸ਼ ਆਨੰਦ, ਪ੍ਰਦੀਪ ਆਹੂਜਾ, ਸੰਦੀਪ ਗਰਗ, ਜਿੰਮੀ, ਰਾਕੇਸ਼ ਮਾਈਕਲ, ਬਿੱਟੂ, ਮੁਕੇਸ਼, ਸ਼ਿਆਮ ਲਾਲ, ਯਸ਼ ਕੁਮਾਰ, ਸ਼ਨੀ ਨਾਰੰਗ, ਗੁਲਸ਼ਨ ਕੁਮਾਰ, ਆਸ਼ੂ,ਤਰਸੇਮ, ਸੀਪੂ ਆਦਿ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਪਟਿਆਲਾ ਦੇ ਵਪਾਰੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਵਪਾਰੀ ਆਗੂਆਂ ਨੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਇਸ ਮੌਕੇ ਪੁਰਾਣਾ ਬੱਸ ਸਟੈਂਡ ਨੇੜਲੇ ਦੁਕਾਨਦਾਰਾ ਨੇ ਦੱਸਿਆ ਕਿ ਪੁਰਾਣੇ ਬੱਸ ਸਟੈਂਡ ਪਟਿਆਲਾ ਨਾਲ ਸਬੰਧਤ ਕਾਰੋਬਾਰੀ ਪੂਰੀ ਤਰਾਂ੍ਹ ਨਾਲ ਲਾਂਭੇ ਹੋ ਚੁੱਕੇ ਹਨ।
ਉਨਾਂ੍ਹ ਦੀ ਮੰਗ ਹੈ ਕਿ ਪੁਰਾਣੇ ਬੱਸ ਸਟੈਂਡ ਤੋਂ ਪਟਿਆਲਾ ਤੱਕ ਲੋਕਲ ਬੱਸਾਂ ਲਈ ਬੱਸ ਸਟੈਂਡ ਬਣਾਇਆ ਜਾਵੇ, ਤਾਂ ਜੋ ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਪਰ ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਮੌਕੇ ਪਵਨ ਗੁਪਤਾ ਨੇ ਸਮੂਹ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਪਾਰੀ ਇੱਕਜੁੱਟ ਹੋ ਕੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨ। ਉਨਾਂ੍ਹ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਪਟਿਆਲਾ ਰਾਹੀਂ ਪੰਜਾਬ ਸਰਕਾਰ ਖਾਸ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਟਿਆਲਾ ਦੇ ਸਮੂਹ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਅਹਿਮ ਮੈਂਬਰਾਂ ਨਾਲ ਮਿਲ ਕੇ ਉਨਾਂ੍ਹ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਯਤਨ ਕਰੇਗੀ। ਵਪਾਰ ਸੈਨਾ ਪੰਜਾਬ ਦੇ ਪ੍ਰਧਾਨ ਕੇ.ਕੇ ਗਾਬਾ ਨੇ ਵਪਾਰੀਆਂ ਦੀ ਇਸ ਮੀਟਿੰਗ 'ਚ ਆਉਣ ਲਈ ਸ਼ਵਿ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ।