ਭਾਰਤ-ਕੈਨੇਡਾ ਵਿਵਾਦ (India-Canada Conflict) ਦੇ ਚਲਦਿਆਂ ਅੱਜ ਭਾਰਤ (India) ਵੱਲੋਂ ਕੈਨੇਡਾ (Canada) ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਅੱਜ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਕੈਨੇਡਾ ਦੇ ਓਟਾਵਾ ਵਿੱਚ ਸਥਿਤ ਭਾਰਤ ਹਾਈ ਕਮਿਸ਼ਨ ਨੇ ਸੋਸ਼ਲ ਮੀਡੀਆ ਐਕਸ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਹੈ ਕਿ ਪ੍ਰਵੇਸ਼ ਵੀਜ਼ਾ, ਬਿਜਨੈਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫ਼ਰੰਸ ਵੀਜ਼ਾ ਦੀ ਸ਼੍ਰੇਣੀਆਂ ਵਿੱਚ ਸੇਵਾਵਾਂ ਸ਼ੁਰੂ ਹੋ ਗਈਆਂ ਹਨ।
ਜ਼ਿਕਰਯੋਗ ਹੈ ਕਿ ਭਾਰਤੀ ਹਾਈ ਕਮਿਸ਼ਨ (High commission of India) ਅਨੁਸਾਰ ਸੁਰੱਖਿਆ ਨੂੰ ਧਿਆਨ ਵਿੱਚ ਰਖਦਿਆਂ ਪਹਿਲਾਂ ਵੀਜ਼ਾ ਸੇਵਾਵਾਂ ਅਸਥਾਈ ਰੂਪ ਵਿਚ ਬੰਦ ਕੀਤੀਆਂ ਸਨ ਜਿਹੜੀਆਂ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਮੁੜ ਸ਼ੁਰੂ ਕੀਤੀਆਂ ਹਨ।
ਦੱਸਣਯੋਗ ਹੈ ਕਿ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਵਿਵਾਦ ਦੇ ਚਲਦਿਆਂ ਭਾਰਤ ਵੱਲੋਂ ਕੈਨੇਡਾ ਦਾ ਵੀਜ਼ਾ ਦੇਣਾ ਬੰਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਕੈਨੇਡਾ ਨੇ ਭਾਰਤ ਵਿਚੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਸੱਦ ਲਿਆ ਸੀ।
#LatestNews #PunjabiNews #viralnews #SehajTimes #canada #punjabiincanada