Friday, November 22, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

October 31, 2023 04:07 PM
SehajTimes
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ। ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। 
 
 
ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ।  ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ।

Have something to say? Post your comment

 

More in Chandigarh

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ