Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ

October 31, 2023 06:00 PM
SehajTimes
ਚੰਡੀਗੜ੍ਹ :- ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ, ਸੀਨੀਅਰ ਪ੍ਰਿੰਸੀਪਲ ਸਕੱਤਰ ਐਨ.ਐਨ. ਬੁਟਾਲੀਆ, ਡਾਇਰੈਕਟਰ ਅਸ਼ੋਕ ਕੁਮਾਰ ਤੇ ਪੰਕਜ ਸ਼੍ਰੀਵਾਸਤਵਾ ਸ਼ਾਮਲ ਸਨ। ਇਸ ਮੀਟਿੰਗ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ ਅਤੇ ਲੱਦਾਖ ਦੇ ਮੁੱਖ ਚੋਣ ਅਫ਼ਸਰਾਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੇ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਬਤ ਵਿਸਥਾਰਪੂਰਵਕ ਪੇਸ਼ਕਾਰੀਆਂ ਦਿੱਤੀਆਂ।
 
 
ਮੀਟਿੰਗ ਵਿੱਚ ਚੋਣ ਕਮਿਸ਼ਨ ਦੀ ਟੀਮ ਨੂੰ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ, ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੇ ਵੇਰਵਿਆਂ ਅਤੇ ਆਗਾਮੀ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਗਿਆ। ਭਾਰਤੀ ਚੋਣ ਕਮਿਸ਼ਨ ਨੇ ਸਾਰੇ ਮੁੱਖ ਚੋਣ ਅਧਿਕਾਰੀਆਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੂੰ ਤਰੁੱਟੀ ਰਹਿਤ ਵੋਟਰ ਸੂਚੀ ਨੂੰ ਯਕੀਨੀ ਬਣਾਉਣ, ਐਸ.ਐਸ.ਆਰ. (ਵਿਸ਼ੇਸ਼ ਸੰਖੇਪ ਸੋਧ 2024) ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ, ਵੋਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਵੱਖ-ਵੱਖ ਸੂਚਕਾਂਕ ਵਿੱਚ ਸੁਧਾਰ ਕਰਨ, ਸਾਰੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਮ੍ਰਿਤਕ ਤੇ ਡੁਪਲੀਕੇਟ ਵੋਟਰਾਂ ਦੀ ਵੋਟ ਕੱਟਣ ਅਤੇ ਚੋਣਾ ਬਾਬਤ ਲੌਜਿਸਟਿਕ ਜ਼ਰੂਰਤ ਸਬੰਧੀ ਤਿਆਰੀਆਂ ਲਈ ਸੁਝਾਅ ਅਤੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਮੀਖਿਆ ਮੀਟਿੰਗ ਦੌਰਾਨ ਵੋਟਰਾਂ ਦੀ ਗਿਣਤੀ, ਵੱਖ-ਵੱਖ ਆਈ.ਟੀ. ਐਪਲੀਕੇਸ਼ਨਾਂ ਦੀ ਸਮੀਖਿਆ, ਖਰਚਾ ਪ੍ਰਬੰਧਨ ਅਤੇ ਜ਼ਬਤੀ, ਵੱਖ-ਵੱਖ ਚੋਣਾਂ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ