ਪਟਿਆਲਾ :- ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਅਤੇ ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਦੇ ਸਾਂਝੇ ਉੱਦਮਾਂ ਨਾਲ਼ 'ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ' ਸੰਬੰਧੀ ਪ੍ਰੋਗਰਾਮ ਲੜੀ ਤਹਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ ਗਈ ਅਤੇ ਇਸ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ।
ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਲੋਕਾਂ ਨੁੰ ਪ੍ਰੇਰਿਤ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਸੀ। ਉਨ੍ਹਾਂ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ ਜਿਥੇ ਵੱਖ-ਵੱਖ ਜਾਤੀ, ਧਰਮ, ਨਸਲ ਦੇ ਲੋਕ ਰਹਿੰਦੇ ਹਨ। ਇਸ ਜਾਗਰੂਕਤਾ ਰੈਲੀ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਇੰਜ.ਚਰਨਜੀਵ ਸਰੋਆ ਅਤੇ 35 ਵਲੰਟੀਅਰਾਂ ਨੇ ਭਾਗ ਲਿਆ।