Thursday, September 19, 2024

Malwa

ਜਾਖੜ BJP ਦੇ ਪ੍ਰਧਾਨ ਨੇ ਮਹਾ-ਡਿਬੇਟ ‘ਚ ਜਾਣ ਤੋਂ ਕੀਤਾ ਇਨਕਾਰ

November 01, 2023 12:46 PM
SehajTimes

ਲੁਧਿਆਣਾ :- ਮੈਂ ਪੰਜਾਬ ਬੋਲਦਾ ਹਾਂਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆ ‘ਤੇ ਚਰਚਾ ਹੋ ਰਹੀ ਹੈ ਮੁੱਖ ਮੰਤਰੀ ਮਾਨ ਵੱਲੋਂ ਸੱਦੀ ਖੁੱਲੀ ਬਹਿਸ ਅੱਜ ਦੁਪਹਿਰ ਸ਼ੁਰੂ ਹੋਵੇਗੀ
ਪਰ ਮਹਾਡਿਬੇਟ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਖੁੱਲ੍ਹੀ ਬਹਿਸ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਖੜ ਨੇ ਟਵੀਟ ਕਰਦਿਆਂ ਕਿਹਾ ਕਿ “ਜੇਕਰ ਬਹਿਸ ‘ਚ SYL ਬਾਰੇ ਚਰਚਾ ਨਹੀਂ ਹੋਵੇਗੀ ਤਾਂ ਉਹ ਇਸਦਾ ਹਿੱਸਾ ਨਹੀਂ ਬਣਨਗੇ।ਉਨ੍ਹਾਂ ਕਿਹਾ ਕਿ ਐੱਸਵਾਈਐੱਲ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਬਹਿਸ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਐੱਸਵਾਈਐੱਲ ਵੱਲ ਨਾ ਜਾਵੇ।
ਤੁਸੀਂ ਅਸਲ ਵਿੱਚ ਇਹ ਉਮੀਦ ਨਹੀਂ ਕਰਦੇ ਕਿ ਮੈਂ ਤੁਹਾਡੇ ਨਾਲ ਇਸ ਡਿਬੇਟ ਵਿਚ ਸ਼ਾਮਲ ਹੋਵਾਂਗਾ ਅਤੇ ਪੰਜਾਬ ਦੇ ਪਾਣੀਆਂ ਦੇ ਅਹਿਮ ਮੁੱਦੇ ਨੂੰ ਘੱਟ ਕਰਨ ਵਾਲੇ ਇਸ ਮਜ਼ਾਕ ਨੂੰ ਭਰੋਸੇਯੋਗਤਾ ਪ੍ਰਦਾਨ ਕਰਾਂਗਾ। ਇਸ ‘ਤੇ ਬਹਿਸ ਕਰਨ ਤੋਂ ਭੱਜ ਕੇ ਤੁਸੀਂ ਸੁਪਰੀਮ ਕੋਰਟ ‘ਚ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਈ ਹੈ।’

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ