ਪਟਿਆਲਾ : -ਸਥਾਨਕ ਸਰਹੰਦੀ ਗੇਟ ਨਜ਼ਦੀਕ ਪੈਂਦੇ ਡੋਗਰਾ ਮੁਹੱਲਾ ਵਿਖੇ ਅੱਜ ਪੀਣ ਵਾਲੇ ਪਾਣੀ ਲਈ 12, 93, 000 ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਪਰਮਾਤਮਾ ਅੱਗੇ ਅਰਦਾਸ ਕਰਕੇ ਇਹ ਸ਼ੁਭ ਕੰਮ ਸ਼ੁਰੂ ਕਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਿਮਰਨਪ੍ਰੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਐੱਮ ਐਲ ਏ ਸ ਅਜੀਤਪਾਲ ਸਿੰਘ ਕੋਹਲੀ ਦੀ ਕਾਫੀ ਦੇਰ ਤੋਂ ਸੋਚ ਚਲ ਰਹੀ ਸੀ, ਕੇ ਸ਼ਹਿਰ ਦੇ ਜਿਹੜੇ ਵੀ ਇਲਾਕੇ ਅਜਿਹੀਆਂ ਬੁਨਿਆਦੀ ਸਹੂਲਤਾਂ ਤੋ ਪ੍ਰੇਸ਼ਾਨ ਹਨ, ਸਭ ਤੋਂ ਪਹਿਲਾਂ ਇਹ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣ। ਇਸੇ ਮਕਸਦ ਨਾਲ ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ ਦੀ ਵੱਡੀ ਮੰਗ ਤੇ ਇਹ ਟਿਊਬਵੈੱਲ ਪਹਿਲ ਦੇ ਅਧਾਰ ਤੇ ਮਨਜ਼ੂਰ ਕਰਵਾਇਆ ਹੈ। ਸਿਮਰਨਪ੍ਰੀਤ ਨੇ ਦੱਸਿਆ ਕਿ ਇਸ ਟਿਊਬਵੈੱਲ ਨਾਲ ਆਸ ਪਾਸ ਦੇ ਅੱਧੀ ਦਰਜਨ ਦੇ ਕਰੀਬ ਇਲਾਕਿਆਂ ਨੂੰ ਫਾਇਦਾ ਹੋਏਗਾ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਜਿਹੜੇ ਵਾਅਦੇ ਕੀਤੇ ਸਨ ਉਨਾਂ੍ਹ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਸ ਟਿਊਬਵੈਲ ਨੂੰ ਮੰਜੂਰ ਕਰਵਾਇਆ ਗਿਆ ਸੀ। ਉਨਾਂ ਕਿਹਾ ਕਿ ਸ਼ਹਿਰ ਦੇ ਅੱਧ ਤੋਂ ਵੱਧ ਅੰਦਰਲੇ ਹਿੱਸੇ ਵਿਚ ਹੁਣ ਪੀਣ ਵਾਲੇ ਪਾਣੀ ਸਮੱਸਿਆ ਪੂਰੀ ਤਰਾਂ ਨਾਲ ਖ਼ਤਮ ਹੋ ਜਾਵੇਗੀ। ਇਸ ਮੌਕੇ ਅਮ੍ਰਿਤਪਾਲ ਸਿੰਘ ਪ੍ਰਿੰਸ, ਇੰਦਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਰਿੰਦਰ ਪਾਲ ਸਿੰਘ, ਰਜਿੰਦਰ ਸਿੰਘ ਸੋਢੀ, ਗੁਰਮੀਤ ਸਿੰਘ, ਰਮਨਦੀਪ ਸਿੰਘ, ਹਰਦੀਪ ਬੱਗਣ ਨਗਰ ਨਿਗਮ ਜੇ ਈ ਰਜੇਸ਼ ਕੁਮਾਰ ਮੌਜੂਦ ਸਨ।