Friday, September 20, 2024

Malwa

ਅਮਰਗੜ੍ਹ ’ਚ ਨਹਿਰੀ ਪਾਣੀ ਟੇਲਾਂ ਤਕ ਪਹੁੰਚਾਇਆ ਜਾਵੇਗਾ : ਗੱਜਣਮਾਜਰਾ

November 01, 2023 05:52 PM
ਅਸ਼ਵਨੀ ਸੋਢੀ

ਅਮਰਗੜ੍ਹ/ਮਾਲੇਰਕੋਟਲਾ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਦੀਆਂ ਟੇਲਾ ਤੱਕ ਸਿੰਚਾਈ ਲਈ ਪੂਰਾ ਸਿੰਚਾਈ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਅਮਰਗੜ੍ਹ ਵਿਖੇ 111 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਅੰਡਰਗਰਾਊਂਡ ਪਾਈਪ ਲਾਇਨ ਅਤੇ ਪੱਕੇ ਖਾਲ ਦਾ ਨਿਰਮਾਣ ਕਰਨ ਦੀ ਸਕੀਮ ਉਲੀਕੀ ਗਈ ਹੈ। ਇਸ ਗੱਲ ਦੀ ਜਾਣਕਾਰੀ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਅਲੀਪੁਰ ਵਿਖੇ 20 ਦਿਨਾਂ ਵਿੱਚ ਮੁਕੰਮਲ ਹੋਣ ਵਾਲੇ ਕਰੀਬ 01 ਕਰੋੜ ਦੀ ਲਾਗਤ ਨਾਲ 05 ਕਿੱਲੋਮੀਟਰ ਅੰਡਰਗਰਾਊਂਡ ਪਾਈਪ ਲਾਈਨ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਦਿੱਤੀ । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ ਪੱਲਵੀ ਵੀ ਮੌਜੂਦ ਸਨ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਵਜੋਂ ਉੱਭਰੀ ਹੈ, ਜਿਸ ਨੇ ਨਹਿਰੀ ਪਾਣੀ ਦਾ ਯੋਗ ਪ੍ਰਬੰਧਨ ਕੀਤਾ ਹੈ।ਇਸ ਮੌਕੇ ਪਿੰਡ ਨਿਵਾਸੀਆਂ ਨੇ ਖ਼ੁਸ਼ੀ ਜ਼ਾਹਰ ਕਰਦਿਆ ਪੰਜਾਬ ਸਰਕਾਰ ਅਤੇ ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਹੇਅਰ ਦਾ ਧੰਨਵਾਦ ਕੀਤਾ । ਉਨ੍ਹਾਂ ਹੋਰ ਦੱਸਿਆ ਕਿ 111 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਅੰਡਰਗਰਾਊਂਡ ਪਾਈਪ ਲਾਇਨ ਅਤੇ ਪੱਕੇ ਖਾਲ ਦਾ ਨਿਰਮਾਣ ਕਰਨ ਦੇ ਪਹਿਲੇ ਫ਼ੇਜ਼ ਵਿੱਚ 25 ਕਰੋੜ ਦੇ ਕੰਮ ਕਰਵਾਏ ਜਾਣਗੇ । ਜਿਸ ਨੂੰ ਜਲ ਸਰੋਤ ਵਿਭਾਗ ਵੱਲੋਂ ਤਿੰਨ ਡਵੀਜ਼ਨਾਂ ਵਿੱਚ ਵੰਡਿਆਂ ਗਿਆ ਹੈ। ਟਿਊਬਵੈੱਲ ਕਾਰਪੋਰੇਸ਼ਨ ਮੰਡਲ ਮਾਲੇਰਕੋਟਲਾ ਵੱਲੋਂ 10 ਕਰੋੜ , ਲਾਈਨਿੰਗ ਮੰਡਲ ਲੁਧਿਆਣਾ ਵੱਲੋਂ ਵੀ 10 ਕਰੋੜ ਦਾ ਅਤੇ ਟਿਊਬਵੈੱਲ ਮੰਡਲ ਦੋਰਾਹਾ (ਲੁਧਿਆਣਾ) ਵੱਲੋਂ 05 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਅੰਡਰਗਰਾਊਂਡ ਪਾਈਪ ਅਤੇ ਪੱਕੇ ਖਾਲ ਦਾ ਨਿਰਮਾਣ ਦੇ ਕੰਮ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਦਾ ਬੰਦੋਬਸਤ ਸੂਬੇ ਲਈ ਵਰਦਾਨ ਸਾਬਤ ਹੋਵੇਗਾ ਅਤੇ ਰੰਗਲੇ ,ਖ਼ੁਸ਼ਹਾਲ ਪੰਜਾਬ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਅਦਾ ਕਰੇਗਾ । ਪੰਜਾਬ ਦੀ ਖ਼ੁਸ਼ਹਾਲੀ ਦੂਜੇ ਰਾਜਾਂ ਦੀ ਖ਼ੁਸ਼ਹਾਲੀ ਲਈ ਮਦਦਗਾਰ ਸਾਬਤ ਹੋਵੇਗੀ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਦੂਰ-ਦੁਰਾਡੇ ਪਿੰਡਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਖੇਤੀ ਲਾਗਤ ਵਿੱਚ ਕਮੀ ਲਿਆਂਦੀ ਜਾ ਸਕੇ ਅਤੇ ਕੁਦਰਤੀ ਅਮੁੱਲ ਦਾਤ ਪਾਣੀ ਨੂੰ ਬਚਾਇਆ ਜਾ ਸਕੇ ।ਟੇਲਾ ਉੱਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਲਗਾਤਾਰ ਜਾਰੀ ਹਨ। ਜਲਦੀ ਬਾਕੀ ਦੇ ਕੰਮ ਸ਼ੁਰੂ ਹੋ ਜਾਣਗੇ । ਉਨ੍ਹਾਂ ਕਾਰਜਕਾਰੀ ਨੋਡਲ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੰਤਾ ਅਤੇ ਤਹਿ ਸਮਾ ਸੀਮਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਇਸ ਮੌਕੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦੇ ਯੋਗ ਪ੍ਰਬੰਧਨ ਕਰਨ ਲਈ ਵੀ ਪ੍ਰੇਰਿਤ ਕੀਤਾ । ਇਸ ਮੌਕੇ ਐਕਸੀਅਨ ਇੰਜ. ਬੂਟਾ ਸਿੰਘ,ਐਸ.ਡੀ.ਓ ਇੰਜ. ਮੁਹੰਮਦ ਮੁਕੱਸਰ, ਜੇ.ਈ. ਇੰਜ. ਆਗਮਨ ਜਿੰਦਲ , ਸ੍ਰੀ ਰਾਜੀਵ ਤੋਂ ਇਲਾਵਾ ਇਲਾਕਾ ਨਿਵਾਸ਼ੀ ਮੌਜੂਦ ਸਨ ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ