ਪਟਿਆਲਾ : - ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਰੈੱਡ ਰਿਬਨ ਕਲੱਬ, ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸਿ਼ਪ ਕਲੱਬ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਫਿੱਟ ਇੰਡੀਆ ਫ੍ਰੀਡਮ ਰਨ’ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕਰਵਾਈ ਗਈ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਅਜ਼ਾਦੀ ਦੇ 75 ਵੇਂ ਅੰਮ੍ਰਿਤ ਮਹਾਂ ਉਤਸਵ ਦੀ ਲੜੀ ਅਧੀਨ ਕਰਵਾਈ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਇਸ ਜਾਗਰੂਕਤਾ ਰੈਲੀ ਵਿੱਚ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਉੱਚੇਚੇ ਤੌਰ ਤੇ ਭਾਗ ਲੈਂਦੇ ਹੋਏ ਕਿਹਾ ਕਿ ਸਾਨੂੰ ਅਜਿਹੇ ਪ੍ਰੋਗਰਾਮ ਸਕੂਲੀ ਬੱਚਿਆਂ ਨਾਲ ਮਿਲ ਕੇ ਕਰਵਾਉਣੇ ਚਾਹਿਦੇ ਹਨ ਤਾਂ ਜੋ ਹਰ ਘਰ ਤੱਕ ਸੁਨੇਹਾ ਭੇਜਿਆ ਜਾ ਸਕੇ। ਇਸ ਰੈਲੀ ਨੂੰ ਸ. ਗੁਰਜੰਟ ਸਿੰਘ ਵਾਰਡਨ ਮੈਰੀਟੋਰੀਅਸ ਸਕੂਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਪ੍ਰੋਗਰਾਮ ਅਫਸਰ ਡਾ.ਲਖਵੀਰ ਸਿੰਘ, ਇੰਜੀ.ਚਰਨਜੀਵ ਸਿੰਘ ਸਰੋਆ, ਡਾ.ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ ਅਤੇ ਸ੍ਰੀ.ਜਸਵਿੰਦਰ ਸਿੰਘ ਡੀ ਪੀ ਸਮੇਤ ਲਗਭਗ 171 ਸਕੂਲੀ ਬੱਚਿਆਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਭਾਗ ਲਿਆ।