Friday, September 20, 2024

Chandigarh

ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪੇ੍ਰਸ਼ਨ ਵਿੱਚ 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ

November 01, 2023 08:39 PM
SehajTimes
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ । ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ।
 
ਪੰਜਾਬ ਪੁਲਿਸ ਅਤੇ ਬੀਐਸਐਫ ਦੁਆਰਾ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕਈ ਸਾਂਝੇ ਖੋਜ ਅਭਿਆਨਾਂ ਦੌਰਾਨ ਬਰਾਮਦ ਕੀਤਾ ਗਿਆ ਇਹ ਸੱਤਵਾਂ ਅਜਿਹਾ ਡਰੋਨ ਹੈ। ਇਸ ਦੇ ਨਾਲ ਹੀ ਅਭਿਆਨ ਦੌਰਾਨ 14.5 ਕਿਲੋਗ੍ਰਾਮ ਹੈਰੋਇਨ ਦੀ ਪ੍ਰਭਾਵਸ਼ਾਲੀ ਬਰਾਮਦਗੀ ਵੀ ਕੀਤੀ ਗਈ ਹੈ ।
 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਰੋਨ ਰਾਹੀਂ ਹੈਰੋਇਨ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ  ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਘਰਿੰਦਾ ਦੇ  ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਸੜਕ ਦੇ ਹੇਠਾਂ ਛੁਪਾਏ ਗਿਆ ਇੱਕ ਟੁਟਾ ਹੋਇਆ  ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ। 
 
ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ  ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। 
 
ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਘਰਿੰਦਾ ਪੁਲਿਸ ਸਟੇਸ਼ਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 61 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਦੇ ਤਹਿਤ ਐੱਫ.ਆਈ.ਆਰ ਨੰਬਰ 224 ਮਿਤੀ 01.11.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ