ਫਤਹਗਿੜ੍ਹ ਸਾਹਿਬ :- ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਨਾਲ ਹੁੰਦਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਹੈ ਜਿਸ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ। ਇਸ ਬਾਰੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫਤਰ ਵਿਖੇ ਦੱਸਿਆ ਕਿ ਉਹ ਖੁਦ ਆਪਣੇ ਅਧਿਕਾਰੀਆਂ ਦੀਆਂ ਟੀਮਾਂ ਨਾਲ ਲੈ ਕੇ ਆਮ ਕੰਮ ਕਾਜੀ ਦਿਨਾਂ ਦੇ ਨਾਲ ਨਾਲ ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਫੀਲਡ ਵਿੱਚ ਜਾ ਕੇ ਚੈਕਿੰਗ ਕਰਨਗੇ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸਤੇ ਕਾਰਵਾਈ ਵੀ ਕੀਤੀ ਜਾਵੇਗੀ।
ਸ੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਘਾਟੇ ਹਨ। ਜੇਕਰ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਤਾ ਉਸਦਾ ਸਾਰਿਆਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਚਾਰ ਦਿਨਾਂ ਵਿੱਚ ਹੀ ਪਰਾਲੀ ਨੂੰ ਅੱਗ ਲਾਉਣ ਦੇ ਜਿਆਦਾ ਮਾਮਲੇ ਸਾਹਮਣੇ ਆਏ ਹਨ, ਜਿਸ ਨੂੰ ਦੇਖਦਿਆਂ ਅਜਿਹਾ ਕਰਨ ਵਾਲਿਆਂ ਤੇ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਕੋਲ ਮਸ਼ਨੀਰੀ ਉਪਲੱਬਧ ਹੈ, ਲੋੜਵੰਦ ਕਿਸਾਨ ਇਸ ਮਸ਼ੀਨੀਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਪਿੰਡਾ ਵਿੱਚ ਹਾਜਰ ਹੋਣਗੀਆਂ ਤੇ ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ ਅਦਾ ਕਰੀਏ।