ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਰਚਨਾ ਕਰਨ ਲਈ ਨੌਜਵਾਨ ਪੀੜ੍ਹੀ ਦਾ ਅਹਿਮ ਰੋਲ: ਪਰਮਿੰਦਰ ਸਿੰਘ
ਸਮਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਆਪਣੇ-ਆਪ ’ਚ ਸੁਧਾਰ ਲਿਆਉਣ ਦੀ ਲੋੜ : ਡੀ.ਐਸ.ਪੀ. ਵਿਜੀਲੈਂਸ
ਮਾਲੇਰਕੋਟਲਾ, (ਅਸ਼ਵਨੀ ਸੋਢੀ) : ਵਿਜੀਲੈਂਸ ਬਿਊਰੋ ਵੱਲੋਂ ਚੌਕਸੀ ਜਾਗਰੂਕ ਸਪਤਾਹ ਤਹਿਤ ਸਰਬ ਹਿਤਕਾਰੀ, ਵਿੱਦਿਆ ਮੰਦਿਰ,ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ “ ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਰਹੋ ” ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਡੀ.ਐਸ.ਪੀ.ਸ੍ਰੀ ਰਣਜੀਤ ਸਿੰਘ ,ਸਕੂਲ ਦੇ ਮੈਨੇਜਰ ਕਮਲ ਨੇਤਰ ਵਧਾਵਨ,ਸ੍ਰੀ ਪ੍ਰਮੋਦ ਕੁਮਾਰ ਜੈਨ,ਪ੍ਰਿੰਸੀਪਲ ਪ੍ਰੇਮ ਸਿੰਘ ਖੇਮਟਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਸ੍ਰੀ ਪਰਮਿੰਦਰ ਸਿੰਘ ਨੇ ਕਿਹਾ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ । ਇਸ ਸਪਤਾਹ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਆਮ ਲੋਕਾਂ ਅਤੇ ਵਿਦਿਆਰਥੀਆ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਜਾਰੀ ਕਾਰਜਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਇਸ ਸਰਕਾਰੀ ਦਫ਼ਤਰਾਂ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਸਾਨੂੰ ਅੱਜ ਦੀ ਨੌਜਵਾਨ ਪੀੜ੍ਹੀ ਦੇ ਸਹਿਯੋਗ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਸਾਡਾ ਮੰਤਵ ਸਰਕਾਰੀ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਅਸਾਨੀ ਨਾਲ ਮਿਲ ਸਕਣ। ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ ਦੇ ਅਵਾਮ ਨੂੰ ਆਪਣੀ ਸਮਾਜਿਕ ,ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਰਿਸ਼ਵਤਖ਼ੋਰੀ ਖ਼ਿਲਾਫ਼ ਡਟ ਕੇ ਪਹਿਰਾ ਦੇਣ ਦੀ ਅਪੀਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਲੋਂ ਆਮ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ । ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਲਰੈੱਸ ਦੀ ਨੀਤੀ ਅਪਣਾਈ ਹੈ, ਹੁਣ ਸਰਕਾਰੀ ਕੰਮਾਂ ਵਿੱਚ ਕਾਫ਼ੀ ਹੱਦ ਤੱਕ ਪਾਰਦਰਸ਼ਤਾ ਆ ਚੁੱਕੀ ਹੈ ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਰਚਨਾ ਕਰਨ ਲਈ ਨੌਜਵਾਨ ਪੀੜ੍ਹੀ ਅਹਿਮ ਰੋਲ ਅਦਾ ਕਰ ਸਕਦੀ ਹੈ।ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ ਤਹਿਤ ਰਿਸ਼ਵਤ ਦੇਣ ਵਾਲਾ ਅਤੇ ਲੈਣ ਵਾਲਾ ਦੋਵੇਂ ਬਰਾਬਰ ਦੇ ਗੁਨਾਹਗਾਰ ਮੰਨੇ ਜਾਂਦੇ ਹਨ । ਇਸ ਲਈ ਸਾਨੂੰ ਸਾਰਿਆਂ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲਈ ਅੱਗੇ ਆਉਣਾ ਚਾਹੀਦਾ ਹੈ । ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਸ੍ਰੀ ਪਰਮਿੰਦਰ ਸਿੰਘ ਨੇ ਕਿਹਾ ਕਿ ਤੁਹਾਨੂੰ ਕੋਈ ਸਰਕਾਰੀ ਕੰਮ ਪੈਂਦਾ ਹੈ ਤਾਂ ਉਸ ਨੂੰ ਸਮੇਂ ਰਹਿੰਦੇ ਹੋਏ ਮੁਕੰਮਲ ਕਰਵਾਓ ਅਤੇ ਜੇਕਰ ਕੋਈ ਸਰਕਾਰੀ ਮੁਲਾਜ਼ਮ ਕਿਸੇ ਵੀ ਕੰਮ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਉਨ੍ਹਾਂ ਦੇ ਦਫ਼ਤਰ ਵਿੱਚ ਵੀ ਕੀਤੀ ਜਾ ਸਕਦੀ ਹੈ ਅਤੇ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਟੋਲ ਫ਼ਰੀ ਨੰਬਰ 1800-1800-1000 ਅਤੇ 95012001200 ‘ਤੇ ਵੀ ਕੀਤੀ ਜਾ ਸਕਦੀ ਹੈ।
ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਪਤਨੀ ਤੇ 2 ਧੀਆਂ ਸਣੇ ਭਾਖੜਾ ਨਹਿਰ 'ਚ ਮਾਰੀ ਛਾਲ
ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨਗੇ ਜੰਗਲਾਤ ਕਾਮੇ
ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖਤ ਕਾਰਵਾਈ : ਡੀ.ਸੀ.