Friday, November 22, 2024

Malwa

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

November 04, 2023 06:48 PM
Daljinder Singh Pappi

-ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਹੁਨਰ ਨੂੰ ਨਿਖਾਰ ਰਹੀ ਹੈ ਪੰਜਾਬ ਸਰਕਾਰ : ਡਾ. ਗੁਰਪ੍ਰੀਤ ਕੌਰ
-ਸਨੌਰ ਹਲਕੇ ਦੇ ਸਾਰੇ ਸਰਕਾਰੀ ਸਕੂਲ ਹੋਣਗੇ ਏ.ਸੀ, ਤੇ ਬਣੇਗਾ ਦੇਸ਼ ਦਾ ਪਹਿਲਾ ਹਲਕਾ : ਪਠਾਣਮਾਜਰਾ

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ 'ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।


ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ।


ਉਨ੍ਹਾਂ ਦੱਸਿਆ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ।


ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਐਨ.ਆਰ.ਆਈਜ਼ ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।


ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ।


ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਐਨ.ਆਰ.ਆਈਜ਼ ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਦਲਬੀਰ ਸਿੰਘ ਗਿੱਲ ਯੂ.ਕੇ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਤੇ ਇੰਦਰਜੀਤ ਸਿੰਘ ਸੰਧੂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨਾ ਲਿਆਉਣ ਵਾਲਿਆਂ 'ਤੇ ਕਾਰਵਾਈ ਲਈ ਉਡਣ ਦਸਤੇ ਤਿਆਰ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਜਲਦ ਭਰੀਆਂ ਜਾਣਗੀਆਂ 269 ਆਸਾਮੀਆਂ: ਅਮਨ ਅਰੋੜਾ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਹਰੇਕ ਨੌਜਵਾਨ ਦੀ ਵੋਟ ਬਣਾਉਣ ਲਈ ਸਵੀਪ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਸਹਾਇਕ ਕਮਿਸ਼ਨਰ

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ