ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਭਵ-ਸਾਗਰ ਤੋਂ ਤਰਿਆ ਜਾ ਸਕਦਾ ਹੈ ਸੰਤ ਗੁਰਵਿੰਦਰ ਸਿੰਘ
ਪਟਿਆਲਾ ਸਮਾਣਾ : ਸਰਬ-ਸ਼ਕਤੀਮਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਵਾਲਾ ਹਰੇਕ ਪਾਣੀ ਹਰ ਮੰਜ਼ਿਲ 'ਤੇ ਸਫਲਤਾ ਪ੍ਰਾਪਤ ਕਰਦਾ ਹੈ ਅਤੇ 84 ਲੱਖ ਜੂਨਾਂ ਦੇ ਜਨਮ ਮਰਨ ਵਾਲੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਦੇ ਸਾਗਰ ਹਨ ਤੇ ਗੁਰੂ ਗ੍ਰੰਥ ਸਾਹਿਬ ਨਾਲ ਜੁੜਣ ਵਾਲੇ ਹਰੇਕ ਪ੍ਰਾਣੀ ਦਾ ਜੀਵਨ ਖੁਸ਼ਹਾਲ ਤੇ ਅਨੰਦਮਈ ਹੋ ਜਾਂਦਾ ਹੈ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਪੂਰਨ ਸਤਿਗੁਰੂ ਹਨ।
ਇਹ ਪ੍ਰਵਚਨ ਪੂਰਨ ਬ੍ਰਹਮ-ਗਿਆਨੀ ਸੰਤ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਵਾਲਿਆਂ ਨੇ ਮਾਂਡੀ ਸਾਹਿਬ ਵਿੱਖੇ 18 ਤੇ 19 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਫਰਜੰਦ ਨਿਰਬਾਣ ਭਗਵਾਨ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਮਨਾਏ ਜਾ ਰਹੇ ਮਹਾਨ ਗੁੁਰਮਤਿ ਸਮਾਗਮ ਦੇ ਚਲਦਿਆਂ ਸ਼ਹਿਰਾਂ ਤੇ ਕਸਬਿਆਂ ਵਿੱਚ ਆਪਣੀ ਗੁਰਮਿਤ ਫੇਰੀ ਦੌਰਾਨ ਸੰਗਤਾਂ ਨਾਲ ਸਾਂਝੇ ਕੀਤੇ।
ਸੰਤ ਗੁਰਵਿੰਦਰ ਸਿੰਘ ਜੀ ਨੇ ਫਰਮਾਇਆ ਕਿ ਅੱਜ ਦਾ ਇਨਸਾਨ ਦੁਨਿਆਵੀ ਝਮੇਲਿਆਂ ਵਿੱਚ ਫਸ ਕੇ ਗੁਰੂ ਤੋਂ ਦੂਰ ਹੁੰਦਾ ਜਾ ਰਿਹਾ ਹੈ ਇਸ ਕਰਕੇ ਉਹ ਦੁੱਖਾਂ, ਮੁਸੀਬਤਾਂ ਵਿੱਚ ਘਿਰ ਰਿਹਾ ਹੈ। ਇਹਨਾਂ ਦੁੱਖਾਂ ਮੁਸੀਬਤਾਂ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰਬਾਣੀ ਦਾ ਜਾਪ ਸਿਮਰਨ ਕਰਨਾ ਚਾਹੀਦਾ ਹੈ।
ਉਹਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਖੰਡਵਾਦ ਤੋਂ ਪਾਸਾ ਵੱਟ ਕੇ ਪੂਰਨ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕ ਗੁਰਬਾਣੀ ਦਾ ਜਾਪ ਕਰਨ ਤਾਂ ਵਾਹਿਗੁਰੂ ਸਾਰੇ ਦੁੱਖਾਂ ਤੋਂ ਛੁਟਕਾਰਾ ਦਿਵਾਏਗਾ। ੳਨਾਂ੍ਹ ਸੰਗਤਾਂ ਨੂੰ 19 ਨਵੰਬਰ ਨੂੰ ਸਵੇਰੇ 10 ਵਜੇ ਮਾਂਡੀ ਸਾਹਿਬ ਵਿੱਖੇ ਹੋ ਰਹੇ ਅਮ੍ਰਿਤ ਸੰਚਾਰ ਦੋਰਾਨ ਵੱਡੀ ਗਿਣਤੀ ਵਿੱਚ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਲੜ ਲੱਗਣ ਲਈ ਵੀ ਪ੍ਰੇਰਿਤ ਕੀਤਾ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬੀ ਯੂਨੀਵਰਸਿਟੀ ਵਿੱਚ 'ਫ਼ਾਰਮੇਸੀ ਹਫ਼ਤਾ' ਮਨਾਉਣ ਸੰਬੰਧੀ ਪ੍ਰੋਗਰਾਮ ਕਰਵਾਇਆ
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੱਚੇ ਮਨ ਨਾਲ ਸ਼ਰਨ ਆਉਣ ਵਾਲੇ ਇਨਸਾਨ ਦੇ ਕਰਮ ਗੁਰੂ ਬਖਸ਼ ਦਿੰਦਾ ਹੈ : ਸੰਤ ਗੁਰਵਿੰਦਰ ਸਿੰਘ
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਸ਼ਾਨੋ–ਸ਼ੌਕਤ ਨਾਲ ਸ਼ੁਰੂ