Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਭਗਵੰਤ ਮਾਨ ਸਰਕਾਰ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ ਨੂੰ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਕਰੇਗੀ ਮਜ਼ਬੂਤ : ਸਮਾਜਿਕ ਸੁਰੱਖਿਆ ਮੰਤਰੀ

November 04, 2023 07:24 PM
SehajTimes
ਐਸ.ਏ.ਐਸ.ਨਗਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤਾ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਅਤੇ ਜਨਤਕ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਆਪਣੀ ਵਚਨਬੱਧਤਾ ਨੂੰ ਦ੍ਰਿੜਾਉਂਦਿਆਂ ਜਲਦ ਹੀ ਰੀਜਨਲ ਸਪਾਈਨ ਇੰਜਰੀ ਸੈਂਟਰ, ਸੈਕਟਰ 70, ਮੋਹਾਲੀ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। 
 
 ਅੱਜ ਕੇਂਦਰ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਰੀਜਨਲ ਸਪਾਈਨ ਇੰਜਰੀ ਸੈਂਟਰ ਮੋਹਾਲੀ, ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਵੱਲੋਂ ਕਟਕ, ਜਬਲਪੁਰ ਅਤੇ ਬਰੇਲੀ ਵਿਖੇ ਚਲਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਪਾਈਨ ਇੰਜਰੀ ਕੇਂਦਰਾਂ ਵਿੱਚੋਂ ਇੱਕ ਹੈ।
 
 
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਗੁਆਂਢੀ ਰਾਜਾਂ-ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਨੂੰ ਵੀ ਉੱਤਰੀ ਖੇਤਰ ਵਿੱਚ ਇੱਕ ਪ੍ਰਮੁੱਖ ਸਪੈਸ਼ਲਿਟੀ ਸੰਸਥਾ ਵਜੋਂ ਸਹਾਇਤਾ ਪ੍ਰਦਾਨ  ਕੀਤੀ ਜਾ ਰਹੀ ਹੈ। ਇਹ ਮੈਡੀਕਲ ਸੰਸਥਾ ਰੀੜ੍ਹ ਦੀ ਹੱਡੀ ਦੀ ਅਸਮਰੱਥਤਾ ਵਾਲੇ ਮਰੀਜ਼ਾਂ ਅਤੇ ਆਰਥੋਪੀਡਿਕ ਅਤੇ ਨਿਊਰੋਲੋਜੀਕਲ ਸਮੱਸਿਆਵਾਂ ਵਾਲੇ ਮਰੀਜ਼ਾਂ ਦੇ ਜੀਵਨ ਨੂੰ ਪਹਿਲਾਂ ਵਰਗਾ ਨਵਾਂ-ਨਰੋਆ ਬਣਾਉਣ ਸਬੰਧੀ  ਉਪਾਅ ਪ੍ਰਦਾਨ ਕਰਦੀ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਬਹੁਤ ਕਿਫਾਇਤੀ ਇਲਾਜ ਦਰਾਂ ਅਤੇ ਆਧੁਨਿਕ ਮਸ਼ੀਨਾਂ ਦੀ ਉਪਲੱਬਧਤਾ ਕਾਰਨ ਰੀੜ੍ਹ ਦੀ ਸੱਟ ਵਾਲੇ ਮਰੀਜ਼ ਇੱਥੇ ਇਲਾਜ ਵੱਲ ਆਕਰਸ਼ਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਕੋਲ ਓਪਨ ਐਮ.ਆਰ.ਆਈ. ਮਸ਼ੀਨ ਹੈ ਜੋ ਪੂਰੇ ਖੇਤਰ ਵਿੱਚ ਸਿਰਫ਼ ਪੀ.ਜੀ.ਆਈ. ਚੰਡੀਗੜ੍ਹ ਕੋਲ ਹੀ ਉਪਲੱਬਧ ਹੈ। ਪੂਰੇ ਸਰੀਰ ਦੇ ਐਮ.ਆਰ.ਆਈ. ਸਕੈਨ ਦੀ ਫੀਸ ਸਿਰਫ 2500 ਰੁਪਏ ਹੈ।
 
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਚਾਰ ਹੈ ਕਿ ਕੌਮੀ ਪੱਧਰ ਦੀ ਰਾਜ ਫੰਡਿੰਗ ਸੰਸਥਾ ਨੂੰ ਅਤਿ- ਆਧੁਨਿਕ ਸਿਹਤ ਸੰਸਥਾ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਉਹ ਇਸ ਸਬੰਧੀ ਅੱਜ ਇਸ ਦੇ ਇੰਚਾਰਜ ਡਾ. ਰਾਜ ਬਹਾਦਰ ਨਾਲ ਕੇਂਦਰ ਦਾ ਦੌਰਾ ਕਰ ਰਹੇ ਹਨ। 
 
ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਸੰਸਥਾ ਦੀ ਮਜ਼ਬੂਤੀ ਅਤੇ ਵਿਸਤਾਰ ਦੇ ਨਾਲ-ਨਾਲ ਬੈੱਡਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ।

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ