ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ ਸਿੰਘ ਚੈਰੀ ਨੇ ਸੁਨਾਮ ਦੇ ਸੜਕ ਹਾਦਸੇ ਵਿੱਚ ਇੱਕ 4 ਸਾਲਾ ਬੱਚੇ ਸਮੇਤ ਛੇ ਜਣਿਆਂ ਦੀ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ‘ਤੇ ਪੀੜਤ ਪਰਿਵਾਰਾਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁਖਾਂਤਕ ਘਟਨਾ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ। ਦੱਸਣਯੋਗ ਹੈ ਕਿ ਮ੍ਰਿਤਕਾਂ ਵਿੱਚ ਨੀਰਜ਼ ਸਿੰਗਲਾ, ਉਸਦਾ 4 ਸਾਲਾ ਪੁੱਤਰ ਮਾਧਵ, ਲਲਿਤ ਬਾਂਸਲ, ਦੀਵੇਸ਼ ਜਿੰਦਲ, ਦੀਪਕ ਜਿੰਦਲ ਅਤੇ ਵਿਜੇ ਕੁਮਾਰ ਸ਼ਾਮਲ ਸਨ। ਪੀੜਤ ਪਰਿਵਾਰਾਂ ਤੇ ਹੋਰ ਸਨੇਹੀਆਂ ਨਾਲ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ ਸਿੰਘ ਚੈਰੀ ਨੇ ਪਰਮਾਤਮਾ ਨੂੰ ਵਿਛੜੀਆਂ ਰੂਹਾਂ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਲਈ ਇਹ ਘਾਟਾ ਅਸਹਿ ਅਤੇ ਅਕਹਿ ਹੈ । ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਆਗੂ ਗੁਰਚਰਨ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਗੀਰਾ, ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਮਾਸਟਰ ਦਲਜੀਤ ਸਿੰਘ, ਤਰਸੇਮ ਸਿੰਘ ਘੁੱਗਾ, ਪ੍ਰਿਤਪਾਲ ਸਿੰਘ ਕਾਲਾ ਕੋਕੋਮਾਜਰੀ, ਡਾਕਟਰ ਨਰੇਸ਼ ਜਿੰਦਲ, ਬੇਅੰਤ ਸਿੰਘ ਰੂਪਰਾਏ, ਜੀਤੂ ਗੜਵਾਲ ਤੇ ਹੋਰ ਆਗੂ ਹਾਜ਼ਰ ਸਨ।